India Punjab

ਅੱਤਵਾਦੀਆਂ ਕਾਰਨ ਮਾਰੇ ਗਏ ਜਾਂ ਅਪਾਹਜ਼ ਹੋਏ ਲੋਕਾਂ ਦੇ ਬੱਚਿਆਂ ਅਤੇ ਜੀਵਨ ਸਾਥੀਆਂ ਲਈ ਸਰਕਾਰ ਨੇ ਲਿਆ ਵੱਡਾ ਫੈਸਲਾ

ਬਿਊਰੋ ਰਿਪੋਰਟ – ਕੇਂਦਰ ਸਰਕਾਰ ( Centre Government) ਨੇ ਅਤਿਵਾਦੀਆਂ ਵੱਲੋਂ ਮਾਰੇ ਗਏ ਜਾਂ ਅਪਾਹਜ ਹੋਏ ਨਾਗਰਿਕਾਂ ਦੇ ਜੀਵਨ ਸਾਥੀਆਂ ਅਤੇ ਬੱਚਿਆਂ ਲਈ ਵੱਡਾ ਕਦਮ ਚੁੱਕਦਿਆਂ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐਮ.ਬੀ.ਬੀ.ਐਸ ਦੀਆਂ ਸੀਟਾਂ ਅਧਾਰਿਤ ਕੀਤੀਆਂ ਹਨ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਏ.ਐਨ. ਮਗਧ ਮੈਡੀਕਲ ਕਾਲਜ ਗਯਾ ਬਿਹਾਰ ਗ੍ਰਾਂਟ ਮੈਡੀਕਲ ਕਾਲਜ, ਮੁੰਬਈ ਵਿੱਚ ਇੱਕ-ਇੱਕ ਸੀਟ ਜਦਕਿ ਪੰਡਤ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਰਾਏਪੁਰ ਛੱਤੀਸਗੜ੍ਹ ਵਿੱਚ ਇਸ ਵਰਗ ਲਈ ਦੋ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ। ਇਸ ਦਾ ਲਾਭ ਅੱਤਵਾਦੀ ਹਮਲਿਆਂ ਚ ਮਾਰੇ ਗਏ ਨਾਗਰਿਕਾਂ ਦੇ ਜੀਵਨ ਸਾਥੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਮਿਲੇਗਾ। 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਜੋ ਯੋਗ ਵਿਦਿਆਰਥੀ ਹਨ ਉਹ ਵੀ ਇਨ੍ਹਾਂ ਸੀਟਾਂ ਲਈ ਅਪਲਾਈ ਕਰ ਸਕਦੇ ਹਨ ਅਤੇ ਇਸ ਦਾ ਲਾਭ ਲੈ ਸਕਦੇ ਹਨ। ਇਸ ਦੀ ਲਈ ਇਕ ਸ਼ਰਤ ਹੈ ਕਿ ਅਪਲਾਈ ਕਰਨ ਵਾਲਾ ਨਾਗਰਿਕ ਭਾਰਤੀ ਹੋਣਾ ਚਾਹੀਦਾ ਹੈ ਅਤੇ ਉਸ ਦੇ ਦਾਖਲੇ ਸਮੇਂ ਉਮਰ 17 ਸਾਲ ਜ਼ਰੂਰ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹ ਅੰਡਰਗਰੈਜੂਏਟ ਮੈਡੀਕਲ ਕੋਰਸ ਵਿੱਚ ਦਾਖ਼ਲੇ ਦੇ ਪਹਿਲੇ ਸਾਲ ਵਿੱਚ 31 ਦਸੰਬਰ ਨੂੰ ਜਾਂ ਇਸ ਤੋਂ ਪਹਿਲਾਂ ਇਹ ਉਮਰ ਪੂਰੀ ਕਰਦਾ ਹੋਵੇ। ਇਸ ਬਾਰੇ ਹੋਰ ਜਾਣਕਾਰੀ (https://mha.gov.in) ਤੋਂ ਹਾਸਲ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ –  ਪੰਜਾਬ ਦੇ ਲੋਕਾਂ ਨੂੰ ਟ੍ਰਿਪਲ ਝਟਕਾ,ਪੈਟਰੋਲ,ਡੀਜ਼ਲ ਤੇ ਬਿਜਲੀ ਮਹਿੰਗੀ,ਨਵੀਆਂ ਗੱਡੀਆਂ ਦੇ ਮਾਲਕਾਂ ਨੂੰ ਆਫਰ