The Khalas Tv Blog International ਅਮਰੀਕਾ ਤੋਂ ਡਿਪੋਰਟ ਹੋ ਕੇ ਚਾਰ ਹੋਰ ਪੰਜਾਬੀ ਨੌਜਵਾਨ ਅੰਮ੍ਰਿਤਸਰ ਹਵਾਈ ਅੱਡੇ ਉਤੇ ਪੁੱਜੇ
International Punjab

ਅਮਰੀਕਾ ਤੋਂ ਡਿਪੋਰਟ ਹੋ ਕੇ ਚਾਰ ਹੋਰ ਪੰਜਾਬੀ ਨੌਜਵਾਨ ਅੰਮ੍ਰਿਤਸਰ ਹਵਾਈ ਅੱਡੇ ਉਤੇ ਪੁੱਜੇ

ਅੰਮ੍ਰਿਤਸਰ : ਅਮਰੀਕਾ ਤੋਂ  ਉਥੇ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀਆਂ ਨੂੰ ਲਗਾਤਾਰ ਡਿਪੋਰਟ ਕੀਤਾ ਜਾ ਰਿਹਾ ਹੈ। ਇਹ ਸਿਲਸਿਲਾ ਐਤਵਾਰ ਨੂੰ ਵੀ ਜਾਰੀ ਰਿਹਾ।  ਪੰਜਾਬ ਦੇ ਚਾਰ ਹੋਰ ਨੌਜਵਾਨਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਇਹ ਨੌਜਵਾਨ 2 ਗੁਰਦਾਸਪੁਰ, ਇੱਕ ਜਲੰਧਰ ਅਤੇ ਇੱਕ ਨਾਭਾ, ਪਟਿਆਲਾ ਦਾ ਰਹਿਣ ਵਾਲੇ ਹਨ। ਇਨ੍ਹਾਂ ਨੂੰ ਡਿਪੋਰਟ ਕਰ ਅੰਮ੍ਰਿਤਸਰ ਏਅਰਪੋਰਟ ‘ਤੇ ਉਤਾਰਿਆ ਗਿਆ ਹੈ। ਅਮਰੀਕਾ ਤੋਂ 21 ਫਰਵਰੀ ਨੂੰ ਇਨ੍ਹਾਂ ਨੂੰ ਦਿੱਲੀ ਲਈ ਰਵਾਨਾ ਕੀਤਾ ਗਿਆ ਸੀ। ਅੱਜ ਤੜਕਸਾਰ ਦਿੱਲੀ ਪੁੱਜਣ ਤੋਂ ਬਾਅਦ ਇਨ੍ਹਾਂ ਨੂੰ ਇੰਡੀਗੋ ਦੀ ਫਲਾਈਟ ਅੰਮ੍ਰਿਤਸਰ ਭੇਜਿਆ ਗਿਆ ਹੈ।

ਜਾਣਕਾਰੀ ਮੁਤਾਬਕ ਅਮਰੀਕਾ ਵਿੱਚ ਗੈਰ- ਕਾਨੂੰਨੀ ਢੰਗ ਨਾਲ ਰਹਿ ਰਹੇ 18 ਹਜ਼ਾਰ ਭਾਰਤੀਆਂ ਨੂੰ ਵਾਪਸ ਭੇਜਿਆ ਜਾਵੇਗਾ। ਦੱਸ ਦਈਏ ਕਿ ਹੁਣ ਤੱਕ ਕੁੱਲ 336 ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਜਿਨ੍ਹਾਂ ਵਿੱਚ ਅੱਜ ਚਾਰ ਪੰਜਾਬੀਆਂ ਨੂੰ ਡਿਪੋਰਟ ਕੀਤਾ ਗਿਆ ਹੈ।  ਇਹ ਇੱਕ ਨਵੇਂ ਅੰਤਰਰਾਸ਼ਟਰੀ ਸਹਿਯੋਗ ਦੇ ਤਹਿਤ ਪਨਾਮਾ ਤੋਂ ਭਾਰਤੀ ਡਿਪੋਰਟੀਆਂ ਨੂੰ ਵਾਪਸ ਭੇਜਣ ਦਾ ਪਹਿਲਾ ਮਾਮਲਾ ਹੈ।

Exit mobile version