The Khalas Tv Blog Punjab ਸੰਦੀਪ ਥਾਪਰ ਮਾਮਲੇ ‘ਚ ਆਇਆ ਨਵਾਂ ਮੋੜ, ਪੁਲਿਸ ਨੇ ਇਕ ਹੋਰ ਨੂੰ ਕੀਤਾ ਗ੍ਰਿਫ਼ਤਾਰ
Punjab

ਸੰਦੀਪ ਥਾਪਰ ਮਾਮਲੇ ‘ਚ ਆਇਆ ਨਵਾਂ ਮੋੜ, ਪੁਲਿਸ ਨੇ ਇਕ ਹੋਰ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਹੋਏ ਹਮਲੇ ‘ਚ ਨਵਾਂ ਮੋੜ ਸਾਹਮਣੇ ਆਇਆ ਹੈ। ਸੰਦੀਪ ਥਾਪਰ ਉੱਤੇ ਤਿੰਨ ਨਹਿੰਗਾਂ ਨੇ ਹਮਲਾ ਕੀਤਾ ਸੀ ਪਰ ਹੁਣ ਸਾਹਮਣੇ ਆਇਆ ਹੈ ਕਿ ਇਹ ਹਮਲਾ ਕਰਨ ਦੀ ਯੋਜਨਾ ਤਿੰਨ ਨਹੀਂ ਚਾਰ ਲੋਕਾਂ ਵੱਲੋਂ ਬਣਾਈ ਗਈ ਸੀ। ਇਸ ਮਾਮਲੇ ਵਿੱਚ ਹੁਣ ਤੱਕ ਦੋ ਲੋਕ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਅਤੇ ਇਕ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਅੱਜ ਚੌਥੇ ਮੁਲਜ਼ਮ ਜਸਵਿੰਦਰ ਸਿੰਘ ਉਰਫ ਸੰਨੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਜਾਂਚ ‘ਚ ਸਾਹਮਣੇ ਆਇਆ ਹੈ ਕਿ ਜਸਵਿੰਦਰ ਸਿੰਘ ਸੰਨੀ ਨੇ ਨਿਹੰਗ ਸੁੱਚਾ ਸਿੰਘ ਨੂੰ ਭਜਾਉਣ ਵਿੱਚ ਮਦਦ ਕੀਤੀ ਸੀ। ਪੁਲਿਸ ਨੇ ਦੱਸਿਆ ਕਿ ਜਸਵਿੰਦਰ ਸਿੰਘ ਸੰਨੀ ਚੂਹੜਪੁਰ ਪੀਰਾਂ ਵਾਲੀ ਗਲੀ ਹੈਬੋਵਾਲ ਦਾ ਰਹਿਣ ਵਾਲਾ ਹੈ। ਪੁਲਿਸ ਵੱਲੋਂ ਸੰਨੀ ਦੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਵਿੰਦਰ ਸੰਨੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਲਿਆ ਜਾਵੇਗਾ। ਇਸ ਤੋਂ ਪਹਿਲਾਂ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨਿਹੰਗ ਸਰਬਜੀਤ ਉਰਫ ਸਾਬਾ ਅਤੇ ਹਰਜੋਤ ਸਿੰਘ ਉਰਫ ਜੋਤਾ ਨੂੰ ਗ੍ਰਿਫਤਾਰ ਕਰ ਲਿਆ ਸੀ। ਦੱਸ ਦੇਈਏ ਕਿ ਸੁੱਚਾ ਸਿੰਘ ਉਰਫ ਬਾਬਾ ਬਕਾਲਾ ਵਾਸੀ ਲਾਡੀ ਫਰਾਰ ਚੱਲ ਰਿਹਾ ਹੈ।

ਇਹ ਵੀ ਪੜ੍ਹੋ –  ਕੇਜਰੀਵਾਲ ਨੂੰ ਲੱਗ ਰਿਹਾ ਝਟਕੇ ਤੇ ਝਟਕਾ, ਰਾਉਜ਼ ਐਵੇਨਿਊ ਅਦਾਲਤ ਨੇ ਦਿੱਤਾ ਇਕ ਹੋਰ ਝਟਕਾ

 

Exit mobile version