The Khalas Tv Blog India ਵਰਧਮਾਨ ਗਰੁੱਪ ਦੇ ਚੇਅਰਮੈਨਲ ਨਾਲ ਹੋਈ ਧੋਖਾਧੜੀ!
India

ਵਰਧਮਾਨ ਗਰੁੱਪ ਦੇ ਚੇਅਰਮੈਨਲ ਨਾਲ ਹੋਈ ਧੋਖਾਧੜੀ!

ਬਿਉਰੋ ਰਿਪੋਰਟ – ਮਸ਼ਹੂਰ ਟੈਕਸਟਾਈਲ ਸਪਿਨਿੰਗ ਕੰਪਨੀ ਵਰਧਮਾਨ ਗਰੁੱਪ (Vardhaman Group) ਦੇ ਚੇਅਰਮੈਨ ਐਸਪੀ ਓਸਵਾਲ (SP Oswal) ਨਾਲ 7 ਕਰੋੜ ਰੁਪਏ ਦੀ ਧੋਖਾਧੜੀ ਹੋਈ ਹੈ। ਧੋਖਾਦੇਹੀ ਕਰਨ ਵਾਲਿਆਂ ਨੇ ਸੁਪਰੀਮ ਕੋਰਟ (Supreme Court) ਦੇ ਨਾਮ ਦੇ ਸਹਾਰਾ ਲੈ ਕਿ ਧੋਖਾਧੜੀ ਕੀਤੀ ਹੈ। ਉਨ੍ਹਾਂ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਐਸਪੀ ਓਸਵਾਲ ਨੂੰ ਗ੍ਰਿਫਤਾਰ ਕਰਨ ਅਤੇ ਮਾਣਹਾਨੀ ਦੀ ਧਮਕੀ ਵੀ ਦਿੱਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜਾਇਦਾਦ ਨੂੰ ਜ਼ਬਤ ਕਰਨ ਅਤੇ ਗ੍ਰਿਫਤਾਰੀ ਦੇ ਵੀ ਵਾਰੰਟ ਜਾਰੀ ਕੀਤੇ ਸਨ। ਜਿਸ ਕਾਰਨ ਐਸਪੀ ਓਸਵਾਲ ਨੇ ਮਜ਼ਬੂਰਨ ਪੈਸੇ ਦੇ ਦਿੱਤੇ। ਜਦੋਂ ਐਸਪੀ ਓਸਵਾਲ ਨੂੰ ਪਤਾ ਲੱਗਾ ਕਿ ਉਨ੍ਹਾਂ ਨਾਲ ਧੋਖਾ ਹੋਇਆ ਹੈ ਤਾਂ ਉਨ੍ਹਾਂ ਨੇ ਲੁਧਿਆਣਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੱਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਵਰਧਮਾਨ ਗਰੁੱਪ ਦੇ ਮਾਲਕ ਐਸਪੀ ਓਸਵਾਲ ਨੂੰ ਕੇਂਦਰ ਸਰਕਾਰ ਵੱਲੋਂ ਸਾਲ 2010 ਵਿੱਚ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਵਰਧਮਾਨ ਗਰੁੱਪ ਦੇਸ਼ ਦੀਆਂ ਮਸ਼ਹੂਰ ਕੰਪਨੀਆਂ ਵਿੱਚੋਂ ਇੱਕ ਹੈ।

ਇਹ ਵੀ ਪੜ੍ਹੋ – ਲਾਰੈਂਸ ਦੀ ਇੰਟਰਵਿਊ ਮਾਮਲੇ ‘ਚ ਆਇਆ ਨਵਾਂ ਮੋੜ! ਰਾਜਸਥਾਨ ਸਰਕਾਰ ਨੂੰ ਦਿੱਤੇ ਸਬੂਤ

 

Exit mobile version