The Khalas Tv Blog Punjab ਕਿਸਾਨੀ ਸੰਘਰਸ਼ ‘ਚ ਸ਼ਾਮਿਲ ਹੋਣ ਲਈ ਲੁਧਿਆਣਾ ਤੋਂ ਸ਼ੁਰੂ ਹੋਈ ਫ੍ਰੀ ਬੱਸ ਸੇਵਾ
Punjab

ਕਿਸਾਨੀ ਸੰਘਰਸ਼ ‘ਚ ਸ਼ਾਮਿਲ ਹੋਣ ਲਈ ਲੁਧਿਆਣਾ ਤੋਂ ਸ਼ੁਰੂ ਹੋਈ ਫ੍ਰੀ ਬੱਸ ਸੇਵਾ

‘ਦ ਖ਼ਾਲਸ ਬਿਊਰੋ :- ਖੇਤੀ ਬਿਲਾਂ ਦੇ ਖ਼ਿਲਾਫ ਡਟੇ ਕਿਸਾਨਾਂ ਦਾ ਲਗਾਤਾਰ ਸੰਘਰਸ਼ ਵੱਧਦਾ ਜਾ ਰਿਹਾ ਹੈ ਅਤੇ ਇਸ ਸੰਘਰਸ਼ ਵਿੱਚ ਹਰ ਵਰਗ ਦੇ ਲੋਕ ਤਨ, ਮਨ ਤੇ ਧਨ ਨਾਲ ਆਪਣਾ ਯੋਗਦਾਨ ਪਾ ਰਹੇ ਹਨ। ਹੁਣ ਕੈਨੇਡੇ ਦੇ NRI  ਭਾਈਚਾਰੇ ਨੇ ਸਮਰਥਨ ਵਿੱਚ ਨਵੀਂ ਪਹਿਲ ਕੀਤੀ ਹੈ। ਕੈਨੇਡੀਅਨ NRI ਭਾਈਚਾਰੇ ਦੀ ਤਰਫੋਂ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਮੁਫਤ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਇਹ ਮੁਫ਼ਤ ਬੱਸ ਸੇਵਾ ਅੱਜ ਤੋਂ ਸ਼ੁਰੂ ਕੀਤੀ ਜਾਏਗੀ। ਇਹ ਬੱਸ ਰੋਜ਼ਾਨਾ ਲੁਧਿਆਣਾ ਬੱਸ ਅੱਡੇ ਤੋਂ ਦਿੱਲੀ ਕਿਸਾਨ ਪ੍ਰਦਰਸ਼ਨ ਸਥਾਨ ਤੱਕ ਜਾਵੇਗੀ। ਬੱਸ ਰੋਜ਼ਾਨਾ ਸਵੇਰੇ ਲੁਧਿਆਣਾ ਤੋਂ 9 ਵਜੇ ਦਿੱਲੀ ਲਈ ਰਵਾਨਾ ਹੋਵੇਗੀ ਤੇ ਰਾਤ 8 ਵਜੇ ਦਿੱਲੀ ਤੋਂ ਵਾਪਸ ਆਵੇਗੀ।
Exit mobile version