Punjab

ਔਰਤਾਂ ਲਈ ਮੁਫਤ ਬੱਸ ਸਫਰ ਰਹੇਗਾ ਜਾਰੀ : ਟਰਾਂਸਪੋਰਟ ਮੰਤਰੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਸਫਰ ਬੰਦ ਕੀਤੇ ਜਾਣ ਦੀਆਂ ਖਬਰਾਂ ਦਾ ਖੰਡਨ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਇਹ ਸਿਰਫ ਸੋਸ਼ਲ ਮੀਡੀਆ ਤੇ ਫੈਲਾਈ ਜਾ ਰਹੀ ਅਫਵਾਹ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸਾਫ ਕੀਤਾ ਕਿ ਪੰਜਾਬ ਸਰਕਾਰ ਇਹ ਸਹੂਲਤ ਬੰਦ ਨਹੀਂ ਕਰੇਗੀ ਅਤੇ ਇਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਜਾਰੀ ਰਹੇਗੀ। ਦੱਸ ਦਈਏ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਹ ਖਬਰਾਂ ਕਾਫੀ ਚਰਚਾ ਦਾ ਵਿਸ਼ਾ ਬਣੀਆਂ ਸਨ ਕਿ ਪੰਜਾਬ ਸਰਕਾਰ ਜੂਨ ਮਹੀਨੇ ਤੋਂ ਔਰਤਾਂ ਦਾ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਬੰਦ ਕਰਨ ਜਾ ਰਹੀ ਹੈ।