The Khalas Tv Blog Punjab ‘ਮੁਫ਼ਤ ਬਿਜਲੀ’ ਦੀ ਸਹੂਲਤ ਦਾ ਸਰਕਾਰ ਨੂੰ ਵੱਡਾ ਝਟਕਾ! ਖਪਤਕਾਰਾਂ ਨੇ ਇੱਕੋ ਘਰ ’ਚ ਲਵਾਏ ਦੋ-ਦੋ ਮੀਟਰ, ਕੁੱਲ ਗਿਣਤੀ ਜਾਣ ਉੱਡ ਜਾਣਗੇ ਹੋਸ਼
Punjab

‘ਮੁਫ਼ਤ ਬਿਜਲੀ’ ਦੀ ਸਹੂਲਤ ਦਾ ਸਰਕਾਰ ਨੂੰ ਵੱਡਾ ਝਟਕਾ! ਖਪਤਕਾਰਾਂ ਨੇ ਇੱਕੋ ਘਰ ’ਚ ਲਵਾਏ ਦੋ-ਦੋ ਮੀਟਰ, ਕੁੱਲ ਗਿਣਤੀ ਜਾਣ ਉੱਡ ਜਾਣਗੇ ਹੋਸ਼

Free electricity to 36.65 lakh consumers in Punjab: 2.89 lakh increase in number of people with zero bills

Free electricity

ਬਿਉਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਜਨਤਾ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਦੀ ਸਹੂਲਤ ਦਾ ਸਰਕਾਰ ਨੂੰ ਵੱਡਾ ਖ਼ਾਮਿਆਜ਼ਾ ਭੁਗਤਣਾ ਪੈ ਸਕਦਾ ਹੈ। ਦਰਅਸਲ ਇਸ ਬਾਰੇ ਇੱਕ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ, ਜੋ ਹੈਰਾਨ ਕਰਨ ਵਾਲੀ ਹੈ ਤੇ ਜਿਸ ਨਾਲ ਬਿਜਲੀ ਵਿਭਾਗ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ।

ਦਰਅਸਲ ਪੰਜਾਬੀ ਜ਼ੀਰੋ ਬਿੱਲ ਦਾ ਫਾਇਦਾ ਲੈਣ ਲਈ ਇੱਕੋ ਘਰ ਵਿੱਚ ਬਿਜਲੀ ਦੇ ਦੋ-ਦੋ ਕੁਨੈਕਸ਼ਨ ਲਗਵਾ ਰਹੇ ਹਨ। ਸੂਬੇੇ ਦੇ ਬਿਜਲੀ ਦਫ਼ਤਰਾਂ ’ਚ ਹਰ ਰੋਜ਼ ਨਵੇਂ ਕੁਨੈਕਸ਼ਨਾਂ ਲਈ ਹਜ਼ਾਰਾਂ ਅਰਜ਼ੀਆਂ ਪੁੱਜ ਰਹੀਆਂ ਹਨ। ਜਿਸ ਘਰ ਵਿੱਚ ਇੱਕ ਤੋਂ ਵੱਧ ਹੋਰ ਰਸੋਈ ਹੈ ਤਾਂ ਉਹ ਵੱਖਰਾ ਘਰ ਮੰਨ ਕੇ ਕੁਨੈਕਸ਼ਨ ਜਾਰੀ ਕਰ ਦਿੰਦੇ ਹਨ।

ਜਾਰੀ ਅੰਕੜਿਆਂ ਮੁਤਾਬਕ 2022-23 ਤੋਂ ਜੁਲਾਈ 2024 ਤੱਕ ਪੰਜਾਬ ਵਿੱਚ 7.29 ਲੱਖ ਘਰੇਲੂ ਬਿਜਲੀ ਦੇ ਨਵੇਂ ਕੁਨੈਕਸ਼ਨ ਲੱਗੇ ਹਨ। ਜਦੋਂ ਜੁਲਾਈ 2022 ਵਿੱਚ ਮੁਫ਼ਤ ਯੂਨਿਟ ਦਾ ਫ਼ੈਸਲਾ ਲਾਗੂ ਹੋਇਆ ਤਾਂ ਉਸ ਵਿੱਤੀ ਵਰ੍ਹੇ ਦੌਰਾਨ ਸੂਬੇ ਵਿੱਚ 3.65 ਲੱਖ ਨਵੇਂ ਕੁਨੈਕਸ਼ਨ ਜਾਰੀ ਹੋਏ ਸਨ, ਜਿਸ ਨੇ ਪੁਰਾਣੇ ਵਰ੍ਹਿਆਂ ਦਾ ਰਿਕਾਰਡ ਤੋੜ ਦਿੱਤਾ ਸੀ।

ਜੁਲਾਈ 2024 ਤੱਕ ਪੰਜਾਬ ਵਿੱਚ ਘਰੇਲੂ ਬਿਜਲੀ ਦੇ 80.14 ਲੱਖ ਕੁਨੈਕਸ਼ਨ ਹਨ, ਜਦਕਿ 2014-15 ਵਿਚ ਇਹ ਕੁਨੈਕਸ਼ਨ 60.06 ਲੱਖ ਸਨ। ਸਾਲ 2023-24 ਦੌਰਾਨ ਸੂਬੇ ਵਿਚ 2.62 ਲੱਖ ਨਵੇਂ ਕੁਨੈਕਸ਼ਨ ਜਾਰੀ ਹੋਏ, ਜਦਕਿ ਚਾਲੂ ਵਿੱਤੀ ਵਰ੍ਹੇ ਦੇ ਜੁਲਾਈ ਮਹੀਨੇ ਤੱਕ 1.01 ਲੱਖ ਨਵੇਂ ਕੁਨੈਕਸ਼ਨ ਜਾਰੀ ਹੋ ਚੁੱਕੇ ਹਨ।

‘ਜ਼ੀਰੋ ਬਿੱਲਾਂ’ ਦੇ ਲਾਭ ਲਈ ਖਪਤਕਾਰਾਂ ਵੱਲੋਂ ਦੋ-ਦੋ ਮੀਟਰ ਲਗਵਾ ਕੇ ਲਿਆ ਜਾ ਰਿਹਾ ਲਾਭ ਪੰਜਾਬ ਦੇ ਸਰਕਾਰੀ ਖ਼ਜ਼ਾਨੇ ’ਤੇ ਬੋਝ ਵਧਾ ਰਿਹਾ ਹੈ। ਸਾਲ 2023-24 ਦੌਰਾਨ ਜ਼ੀਰੋ ਬਿੱਲਾਂ ਕਰ ਕੇ ਬਿਜਲੀ ਸਬਸਿਡੀ ਦਾ ਬਿੱਲ 7324 ਕਰੋੜ ਦਾ ਬਣਿਆ ਸੀ, ਜਦਕਿ ਚਾਲੂ ਵਿੱਤੀ ਸਾਲ ਦੌਰਾਨ ਇਹ ਬਿੱਲ 8800 ਕਰੋੜ ਰੁਪਏ ਨੂੰ ਛੂਹ ਸਕਦਾ ਹੈ।

ਦੱਸ ਦੇਈਏ ਭਗਵੰਤ ਮਾਨ ਸਰਕਾਰ ਨੇ 1 ਜੁਲਾਈ 2022 ਤੋਂ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਫ਼ੈਸਲਾ ਲਾਗੂ ਕੀਤਾ ਸੀ। ਸੋ ਜਿਨ੍ਹਾਂ ਘਰਾਂ ਦੀ ਬਿਜਲੀ ਦੀ ਖਪਤ 300 ਯੂਨਿਟ ਤੋਂ ਜ਼ਿਆਦਾ ਸੀ, ਉਨ੍ਹਾਂ ਨੇ ਮੁਫ਼ਤ ਦੀ ਬਿਜਲੀ ਲਈ ਇੱਕੋ ਘਰ ਦੀ ਚਾਰਦੀਵਾਰੀ ਅੰਦਰ ਇੱਕ-ਇੱਕ ਹੋਰ ਬਿਜਲੀ ਕੁਨੈਕਸ਼ਨ ਚਾਲੂ ਕਰਾ ਲਿਆ ਹੈ। ਅਜਿਹਾ ਕਰ ਕੇ ਲੋਕ ਇੱਕੋ ਘਰ ਵਿੱਚ 600 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਾ ਲਾਭ ਲੈ ਰਹੇ ਹਨ।

Exit mobile version