‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਫ਼ਰੀਦਕੋਟ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇਕ ਨੌਜਵਾਨ ਦੀ ਪੁਲੀਸ ਹਿਰਾਸਤ ‘ਚ ਮੌਤ ਹੋਣ ਦਾ ਸਮਾਚਾਰ ਹੈ।ਜਾਣਕਾਰੀ ਅਨੁਸਾਰ ਇਹ ਨੌਜਵਾਨ ਫ਼ਰੀਦਕੋਟ ਦੇ ਪਿੰਡ ਮੰਡਵਾਲਾ ਦਾ ਸੁਖਵਿੰਦਰ ਸਿੰਘ ਸੀ, ਜਿਸਨੂੰ ਸਿਟੀ ਪੁਲਿਸ ਨੇ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਥੋਂ ਦੀ ਅਦਾਲਤ ਵਿਚ ਪੇਸ਼ ਕਰਕੇ ਥਾਣੇ ਲਿਆਂਦਾ ਸੀ। ਇੱਥੇ ਉਸਦੀ ਸਿਹਤ ਵਿਗੜ ਗਈ ਤੇ ਉਸਦੀ ਮੌਕੇ ਉੱਤੇ ਮੌਤ ਹੋ ਗਈ।