‘ਦ ਖ਼ਾਲਸ ਬਿਊਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਵਿੱਚ ਸਿੱਖ ਧਰਮ ਦਾ ਪ੍ਰਚਾਰ ਸ਼ੁਰੂ ਕਰਨ ਦਾ ਅਹਿਮ ਫੈਸਲਾ ਲਿਆ ਗਿਆ ਹੈ। ਦਿੱਲੀ ਕਮੇਟੀ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪਹਿਲਾ ਧਰਮ ਪ੍ਰਚਾਰ ਦਫ਼ਤਰ ਖੋਲ੍ਹ ਦਿੱਤਾ ਹੈ। ਜਾਣਕਾਰੀ ਮੁਤਾਬਕ ਇਸ ਦਫ਼ਤਰ ਦਾ ਪ੍ਰਬੰਧ ਉੱਘੇ ਫੈਡਰੇਸ਼ਨ ਆਗੂ ਮਨਜੀਤ ਸਿੰਘ ਭੋਮਾ ਨੂੰ ਸੌਂਪਿਆ ਗਿਆ ਹੈ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਆਦਿ ਹਾਜ਼ਰ ਸਨ।
ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਜਦੋਂ ਤੱਕ ਧਰਮ ਪਰਿਵਰਤਨ ਦੀ ਜੜ੍ਹ ਪਤਾ ਨਹੀਂ ਲੱਗੇਗੀ, ਉਸ ਦੇ ਲਈ ਕੋ-ਆਰਡੀਨੇਸ਼ਨ ਟੀਮ ਬਣਾਈ ਜਾ ਰਹੀ ਹੈ ਜੋ ਪਿੰਡ – ਪਿੰਡ ਵਿੱਚ ਜਾ ਕੇ ਸਿੰਘ ਸਭਾਵਾਂ ਦੇ ਨਾਲ ਕੋ-ਆਰਡੀਨੇਟ ਕਰੇਗੀ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਇਲਾਜ ਮਹਿੰਗਾ ਹੈ ਪਰ SGPC ਦੇ ਪ੍ਰਧਾਨ ਦਿੱਲੀ ਵਿੱਚ ਆ ਕੇ ਧਰਮ ਪ੍ਰਚਾਰ ਕਰਨ ਦੀ ਗੱਲ ਕਰ ਰਹੇ ਹਨ ਪਰ ਅਸੀਂ ਇਸਦਾ ਵਿਰੋਧ ਨਹੀਂ ਕੀਤਾ। ਪਰ ਅੰਮ੍ਰਿਤਸਰ ਦੀ ਸੰਗਤ ਲਈ ਉਹ ਕੁਝ ਨਹੀਂ ਕਰ ਰਹੇ ਹਨ।
ਕਾਲਕਾ ਨੇ ਅਸਿੱਧੇ ਤੌਰ ਉੱਤੇ ਅਕਾਲੀ ਦਲ ਉੱਤੇ ਨਿਸ਼ਾਨਾ ਕਸਦਿਆਂ ਕਿਹਾ ਕਿ ਜਿਸ ਰਾਜਨੀਤਿਕ ਪਾਰਟੀ ਦੀ ਸ਼੍ਰੋਮਣੀ ਕਮੇਟੀ ਨੂੰ ਚਲਾਉਣ ਦੀ ਜ਼ਿੰਮੇਵਾਰੀ ਹੈ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ, ਸ਼੍ਰੋਮਣੀ ਕਮੇਟੀ ਦਾ ਸਾਬਕਾ ਪ੍ਰਧਾਨ ਉਨ੍ਹਾਂ ਦੀਆਂ ਸਟੇਜਾਂ ਉੱਤੇ ਜਾ ਕੇ ਹਰੇ ਕ੍ਰਿਸ਼ਨਾ ਦੇ ਜੈਕਾਰੇ ਲਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਮਾੜਾ ਨਹੀਂ ਹੈ ਸਿਰਫ਼ ਅਕਾਲੀ ਦਲ ਦੀ ਲੀਡਰਸ਼ਿਪ ਮਾੜੀ ਹੈ।