ਬਿਉਰੋ ਰਿਪੋਰਟ – ਸੁੰਯਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਕੱਲ੍ਹ ਨੂੰ ਦਿੱਲੀ ਦੇ ਰਕਾਬਗੰਜ ਸਾਹਿਬ ਗੁਰਦੁਆਰੇ ਵਿਚ ਮੀਟਿੰਗ ਕੀਤੀ ਜਾਵੇਗੀ। ਇਸ ਸਬੰਧੀ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਸ਼ੰਭੂ ਬਾਰਡਰ (Shambhu Border) ਤੋਂ ਜਾਣਕਾਰੀ ਦਿੰਦੇ ਦੱਸਿਆ ਕਿ ਕਿਸਾਨਾਂ ਦੇ ਮੋਰਚੇ ਨੂੰ ਚੱਲਦੇ ਹੋਏ ਨੂੰ 284 ਦਿਨ ਹੋ ਚੱਲੇ ਹਨ ਪਰ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ। ਪੰਧੇਰ ਨੇ ਕਿਹਾ ਕਿ ਮੀਟਿੰਗ ਤੋਂ ਬਾਅਦ 2 ਵਜੇ ਪ੍ਰੈੱਸ ਕਾਨਫਰੰਸ ਕਰਕੇ ਅਗਲੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 26 ਨਵੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ‘ਤੇ ਮਰਨ ਵਰਤ ਤੇ ਬੈਠਣਗੇ ਅਤੇ ਇਸ ਦੇ ਨਾਲ ਹੀ 6 ਦਸੰਬਰ ਨੂੰ ਕਿਸਾਨਾਂ ਦੇ ਜਥਾ ਸ਼ੰਭੂ ਬਾਰਡਰ ਤੋਂ ਦਿੱਲੀ ਨੂੰ ਕੂਚ ਕਰੇਗਾ।
ਪੰਧੇਰ ਨੇ ਕਿਹਾ ਕਿ 26 ਨਵੰਬਰ ਤੋਂ ਬਾਅਦ ਪਿੰਡਾਂ ਵਿਚ ਭਾਜਪਾ ਦੇ ਲੀਡਰਾਂ ਦਾ ਪਿੰਡਾਂ ਵਿਚ ਦਾਖਲਾ ਬੰਦ ਕੀਤਾ ਜਾਵੇਗਾ। ਭਾਜਪਾ ਲੀਡਰਾਂ ਨੂੰ ਸਵਾਲ ਪੁੱਛੇ ਜਾਣਗੇ ਕਿ ਉਹ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਕਿਉਂ ਨਹੀਂ ਮਨ ਰਹੇ। ਪੰਧੇਰ ਨੇ ਮੋਦੀ ਸਰਕਾਰ ‘ਤੇ ਵੱਡਾ ਤੰਜ ਕੱਸਦਿਆਂ ਕਿਹਾ ਕਿ ਹੁਣ ਕਈ ਸੂਬਿਆਂ ਵਿਚ ਚੋਣਾਂ ਹੋ ਚੁੱਕੀਆਂ ਹਨ ਅਤੇ ਇਸ ਦੇ ਨਾਲ ਹੀ ਮੋਦੀ ਸਰਕਾਰ ਅਗਲੀਆਂ ਚੋਣਾਂ ਤੱਕ ਮੰਦਿਰ ਅਤੇ ਮਸਜਿਦ ਦਾ ਝਗੜਾ ਛੱਡ ਦੇਵੇਗੀ ਅਤੇ ਹੁਣ ਹਿੰਦੂ ਖਤਰੇ ਤੋਂ ਬਾਹਰ ਹੋ ਜਾਵੇਗਾ। ਪੰਧੇਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਕੋਲ ਇੰਨੀ ਹਿੰਮਤ ਨਹੀਂ ਕਿ ਉਹ 11 ਸਾਲਾਂ ਵਿਚ ਵਿਕਾਸ ਦੇ ਨਾਮ ‘ਤੇ ਚੋਣਾਂ ਜਿੱਤ ਸਕੇ। ਇਸ ਤੋਂ ਇਲਾਵਾ ਪੰਧੇਰ ਨੇ ਭਾਰਤੀ ਕਰੰਸੀ ਡਿੱਗਣ ਅਤੇ ਵਧਦੀ ਮਹਿੰਗਾਈ ਦੇ ਮੁੱਦੇ ‘ਤੇ ਵੀ ਸਵਾਲ ਚੁੱਕੇ ਹਨ।
ਇਹ ਵੀ ਪੜ੍ਹੋ – ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਦੇ ਮਾਮਲੇ ‘ਚ ਸਿੰਧੀ ਸਮਾਜ ਨੇ ਮੰਗੀ ਮੁਆਫੀ