‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰਾਂ ਦੀ ਪ੍ਰਸ਼ਾਸਨ ਦੇ ਨਾਲ ਮੀਟਿੰਗ ਬੇਨਤੀਜਾ ਰਹੀ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਪ੍ਰਸ਼ਾਸਨ ਅੱਗੇ ਐੱਸਡੀਐੱਮ ਨੂੰ ਸਸਪੈਂਡ ਕਰਨ ਦੀ ਮੰਗ ਕੀਤੀ ਹੈ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਪ੍ਰਸ਼ਾਸਨ ਨਾਲ ਗੱਲ ਸਿਰੇ ਨਹੀਂ ਚੜੀ ਹੈ। ਪ੍ਰਸ਼ਾਸਨ ਨੇ ਸਾਡੀ ਕੋਈ ਗੱਲ ਨਹੀਂ ਮੰਨੀ ਹੈ। ਹੁਣ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਕੋਈ ਅਗਲਾ ਫੈਸਲਾ ਲਿਆ ਜਾਵੇਗਾ। ਹੁਣ ਅਸੀਂ ਮੰਡੀ ਵਿੱਚ ਜਾ ਕੇ ਮੀਟਿੰਗ ਕਰਕੇ ਕੋਈ ਫੈਸਲਾ ਲਵਾਂਗੇ। ਕਿਸਾਨਾਂ ਦੇ 11 ਮੈਂਬਰੀ ਵਫ਼ਦ ਵੱਲੋਂ ਹਰਿਆਣਾ ਪ੍ਰਸ਼ਾਸਨ ਦੇ ਨਾਲ ਮੀਟਿੰਗ ਕੀਤੀ ਗਈ ਸੀ। ਮੀਟਿੰਗ ਵਿੱਚ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ, ਰਾਕੇਸ਼ ਟਿਕੈਤ ਤੇ ਬਲਬੀਰ ਸਿੰਘ ਰਾਜੇਵਾਲ ਸ਼ਾਮਿਲ ਸਨ।