Punjab

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਇਆ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ।

 ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਕਥਾਵਾਚਕ ਨੇ ਸਰਵਣ ਕਰਵਾਇਆ। ਉਨ੍ਹਾਂ ਸੰਗਤ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਇਤਿਹਾਸ  ਬਾਰੇ ਵਿਚਾਰਾਂ ਕੀਤੀਆਂ। 

ਭਾਈ ਵਿਸ਼ਾਲ ਸਿੰਘ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਉਨ੍ਹਾਂ ਦੇ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਇਹੀ ਕਾਰਨ ਹੈ ਕਿ ਮਹਾਰਾਜਾ ਰਣਜੀਤ ਸਿੰਘ ਵੱਲੋਂ ਕੀਤੇ ਕਾਰਜਾਂ ਨੂੰ ਅੱਜ ਵੀ ਦੁਨੀਆ ਯਾਦ ਕਰਦੀ ਹੈ। 

 

ਇਹ ਵੀ ਪੜ੍ਹੋ –   ਮੁੱਖ ਮੰਤਰੀ ਦਾ ਪਰਿਵਾਰ ਜਲੰਧਰ ਪੱਛਮੀ ਦੀ ਚੋਣ ਲਈ ਹੋਇਆ ਸਰਗਰਮ