India

ਤੇਲ ਦੀਆਂ ਕੀਮਤਾਂ ਹੋਰ ਵਾਧੀਆਂ

‘ਦ ਖ਼ਾਲਸ ਬਿਊਰੋ : ਪੰਜ ਰਾਜਾਂ ਵਿੱਚ ਚੋਣਾਂ ਖ਼ਤਮ ਹੁੰਦੇ ਹੀ ਤੇਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਤੇਲ ਕੰਪਨੀਆਂ ਨੇ ਲਗਾਤਾਰ ਦੂਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਦਿੱਲੀ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80 ਪੈਸੇ ਦਾ ਵਾਧਾ ਹੋਇਆ ਹੈ। ਹੁਣ ਦਿੱਲੀ ‘ਚ ਪੈਟਰੋਲ 97.01 ਰੁਪਏ ਅਤੇ ਡੀਜ਼ਲ 88.27 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਮੁੰਬਈ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 85 ਪੈਸੇ ਦਾ ਵਾਧਾ ਹੋਇਆ ਹੈ। ਇੱਥੇ ਪੈਟਰੋਲ ਦੀ ਕੀਮਤ 111.67 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ ਦੀ ਕੀਮਤ 95.85 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਬੀਤੇ ਕਾਫ਼ੀ ਸਮੇਂ ਤੋਂ ਪੈਟਰੋਲ, ਡੀਜ਼ਲ ਅਤੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਸੀ। 4 ਨਵੰਬਰ 2021 ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਸਨ। 6 ਅਕਤੂਬਰ, 2021 ਤੋਂ ਘਰੇਲੂ ਐਲਪੀਜੀ ਸਿਲੰਡਰ ਦੀ ਦਰ ਵਿੱਚ ਕੋਈ ਬਦਲਾਅ ਨਹੀਂ ਹੋਇਆ ਸੀ। ਦੂਜੇ ਪਾਸੇ ਰੂਸ-ਯੂਕਰੇਨ ਯੁੱਧ ਕਾਰਨ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 40 ਫੀਸਦੀ ਤੱਕ ਵੱਧ ਗਈ ਸੀ। ਇਸ ਕਾਰਨ ਤੇਲ ਕੰਪਨੀਆਂ ‘ਤੇ ਆਪਣੀਆਂ ਕੀਮਤਾਂ ਵਧਾਉਣ ਦਾ ਦਬਾਅ ਸੀ।

ਦੱਸ ਦਈਏ ਕਿ ਲੰਘੇ ਕੱਲ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵਧਾਇਆ ਸੀ।ਜਦਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 4 ਮਹੀਨਿਆਂ ਬਾਅਦ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਸੀ।