ਇਜ਼ਰਾਈਲ-ਈਰਾਨ ਤਣਾਅ ਦਾ ਪ੍ਰਭਾਵ ਕੈਨੇਡਾ ਦੇ ਅਲਬਰਟਾ ਸੂਬੇ ਦੇ ਕਨਾਨਾਸਕਿਸ ਵਿੱਚ ਚੱਲ ਰਹੇ G7 ਸੰਮੇਲਨ ਵਿੱਚ ਦਿਖਾਈ ਦੇ ਰਿਹਾ ਹੈ। ਸੰਮੇਲਨ ਦੇ ਪਹਿਲੇ ਦਿਨ G7 ਦੇਸ਼ਾਂ ਨੇ ਇਜ਼ਰਾਈਲ ਦਾ ਸਮਰਥਨ ਕੀਤਾ। ਮੰਗਲਵਾਰ ਸਵੇਰੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਕਿ ਇਜ਼ਰਾਈਲ ਨੂੰ ਸਵੈ-ਰੱਖਿਆ ਦਾ ਅਧਿਕਾਰ ਹੈ। ਈਰਾਨ ਕੋਲ ਕਦੇ ਵੀ ਪ੍ਰਮਾਣੂ ਹਥਿਆਰ ਨਹੀਂ ਹੋਣੇ ਚਾਹੀਦੇ। ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਸਿਖਰ ਸੰਮੇਲਨ ਨੂੰ ਵਿਚਕਾਰ ਛੱਡ ਕੇ ਅਮਰੀਕਾ ਵਾਪਸ ਚਲੇ ਗਏ। ਵ੍ਹਾਈਟ ਹਾਊਸ ਨੇ ਕਿਹਾ ਕਿ ਟਰੰਪ ਨੇ ਇਹ ਫੈਸਲਾ ਮੱਧ ਪੂਰਬ ਵਿੱਚ ਤਣਾਅ ਕਾਰਨ ਲਿਆ ਹੈ।
