Punjab

ਲੁਧਿਆਣਾ ‘ਚ ਗੈਂਗਸਟਰਾਂ ਦੇ ਦੋ ਧੜਿਆਂ ਵਿਚਾਲੇ ਗੈਂਗ ਵਾਰ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

Gang war between two factions of gangsters in Ludhiana, one dead, the other seriously injured

ਲੁਧਿਆਣਾ : ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਗੈਂਗਸਟਰਾਂ ਦੇ ਦੋ ਧੜਿਆਂ ‘ਚ ਝੜਪ ਹੋ ਗਈ। ਇਸ ਗੈਂਗ ਵਾਰ ਵਿਚ ਰਾਤ 3 ਵਜੇ ਦੋਵੇਂ ਗੁੱਟਾਂ ਨੇ ਇਕ ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲ਼ੀਬਾਰੀ ‘ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਹੀ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਆ ਗਏ।

ਮ੍ਰਿਤਕ ਨੌਜਵਾਨ ਦਾ ਨਾਂ ਸੂਰਜ ਸ਼ਰਮਾ ਉਰਫ਼ ਬੱਬੂ ਹੈ। ਇਸ ਦੌਰਾਨ ਜ਼ਖ਼ਮੀ ਨੌਜਵਾਨ ਦੀ ਪਛਾਣ ਹਰਪ੍ਰੀਤ ਵਜੋਂ ਹੋਈ ਹੈ। ਮ੍ਰਿਤਕ ਸੂਰਜ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰਖਵਾਇਆ ਗਿਆ ਹੈ।

ਜ਼ਖ਼ਮੀ ਹਰਪ੍ਰੀਤ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਪੀਏਯੂ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।