ਝਾਰਖੰਡ ਦੇ ਗੁਮਲਾ ਜ਼ਿਲੇ ਵਿਚ ਚੌਥੀ ਜਮਾਤ ‘ਚ ਪੜ੍ਹਦੀਆਂ ਦੋ ਨਾਬਾਲਗ ਲੜਕੀਆਂ ਨਾਲ 7 ਨਾਬਾਲਗ ਲੜਕਿਆਂ ਵੱਲੋਂ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨ ਹੀ ਨਹੀਂ ਇਸ ਕੇਸ ਵਿੱਚ ਮੁਲਜ਼ਮ ਦੇ ਪਿਤਾ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਆਈ ਪੁਲਿਸ ’ਤੇ ਡੰਡੇ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਇੱਕ ਐਸਆਈ ਵੀ ਜ਼ਖ਼ਮੀ ਹੋ ਗਿਆ।
ਮਿਲੀ ਜਾਣਕਾਰੀ ਮੁਤਾਬਕ ਗੁਮਲਾ ਸਦਰ ਬਲਾਕ ਦੇ ਇੱਕ ਪਿੰਡ ਵਿੱਚ ਵਿਆਹ ਵਿੱਚ ਸ਼ਾਮਲ ਹੋਣ ਲਈ ਗਈਆਂ ਦੋ ਨਾਬਾਲਗ ਲੜਕੀਆਂ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਮੁਲਜ਼ਮ ਦੇ ਪਿਤਾ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਗਈ ਪੁਲੀਸ ’ਤੇ ਡੰਡੇ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਐਸਆਈ ਵਿਵੇਕ ਚੌਧਰੀ ਦੇ ਸਿਰ ’ਤੇ ਸੱਟ ਲੱਗ ਗਈ।
ਉਲਟਾ ਇਸ ਮਾਮਲੇ ਨੂੰ ਲੈ ਕੇ ਪਿੰਡ ‘ਚ ਮੀਟਿੰਗ ਕਰ ਕੇ ਪੀੜਤ ਦੀ ਕੁੱਟਮਾਰ ਕੀਤੀ ਗਈ। ਇਸ ਕੁੱਟਮਾਰ ਤੋਂ ਡਰਦਿਆਂ ਪੀੜਤਾ ਪਿੰਡ ਛੱਡ ਕੇ ਭੱਜ ਗਈ। ਪੁਲਿਸ ਨੇ ਪਿੰਡ ਪਹੁੰਚ ਕੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ।
ਘਟਨਾ 1 ਮਈ ਦੀ ਰਾਤ ਦੀ ਦੱਸੀ ਜਾ ਰਹੀ ਹੈ, ਦੋ ਪੀੜਤਾਂ ਵਿੱਚੋਂ ਇੱਕ ਅਨਾਥ ਹੈ, ਜਦੋਂ ਕਿ ਦੂਜੀ ਪੀੜਤਾ ਨੇ ਅਗਲੇ ਦਿਨ ਆਪਣੇ ਮਾਪਿਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਪਰ ਪਰਿਵਾਰਕ ਮੈਂਬਰ ਲੋਕ ਸ਼ਰਮ ਕਾਰਨ ਚੁੱਪ ਰਹੇ। ਫਿਲਹਾਲ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ 4 ਨਾਬਾਲਗ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ 3 ਅਜੇ ਫਰਾਰ ਦੱਸੇ ਜਾ ਰਹੇ ਹਨ।