ਉੱਤਰ ਪ੍ਰਦੇਸ਼ : ਦੇਰ ਰਾਤ ਗੈਂਗਸਟਰ ਅਤੀਕ ਅਹਿਮਦ ਅਤੇ ਉਸਦੇ ਭਰਾ ਅਸ਼ਰਫ ਅਹਿਮਦ ( Gangster Atiq Ahmed and his brother Ashraf Ahmed )‘ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਦੋਵਾਂ ਨੂੰ ਪੁਲਿਸ ਮੈਡੀਕਲ ਚੈੱਕ ਅੱਪ ਲਈ ਹੱਥਕੜੀਆਂ ਵਿੱਚ ਅਤੇ ਪੁਲਿਸ ਮੌਜੂਦਗੀ ਵਿੱਚ ਲੈ ਕੇ ਜਾ ਰਹੀ ਸੀ ਜਿਸ ਵੇਲੇ ਇਹ ਹਮਲਾ ਹੋਇਆ।
ਇਸ ਹਮਲੇ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਤਿੰਨੋਂ ਹਮਲਾਵਰਾਂ ਨੇ ਆਤਮ ਸਮਰਪਣ ਕਰ ਦਿੱਤਾ ਹੈ। ਹਮਲਾਵਰਾਂ ਦੀ ਪਛਾਣ ਲਵਲੇਸ਼, ਸੰਨੀ ਅਤੇ ਅਰੁਣ ਮੌਰਿਆ ਵਜੋਂ ਹੋਈ ਹੈ। ਉਨ੍ਹਾਂ ਕੋਲੋਂ ਮੀਡੀਆ ਕਾਰਡ, ਕੈਮਰਾ ਅਤੇ ਮਾਈਕ ਵੀ ਬਰਾਮਦ ਕੀਤਾ ਗਿਆ ਹੈ। ਇਸ ਹਮਲੇ ‘ਚ ਕਾਂਸਟੇਬਲ ਮਾਨਸਿੰਘ ਨੂੰ ਵੀ ਗੋਲੀ ਲੱਗੀ ਹੈ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
उत्तर प्रदेश: गैंगस्टर अतीक अहमद और उनके भाई अशरफ अहमद की प्रयागराज में मेडिकल के लिए ले जाते समय गोली मारकर हत्या कर दी गई। pic.twitter.com/5yOV3Phf5m
— ANI_HindiNews (@AHindinews) April 15, 2023
ਜਾਣਕਾਰੀ ਅਨੁਸਾਰ ਅਤੀਕ ਨੂੰ ਗੋਲੀ ਮਾਰਨ ਵਾਲੇ ਬਦਮਾਸ਼ ਮੀਡੀਆ ਕਰਮੀ ਬਣ ਕੇ ਆਏ ਸਨ। ਪੁਲਿਸ ਨੇ ਤਿੰਨੋਂ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਮਲਾਵਰਾਂ ਨੇ ਗੋਲੀਬਾਰੀ ਕਰਨ ਤੋਂ ਬਾਅਦ ਆਤਮ ਸਮਰਪਣ ਕਰ ਦਿੱਤਾ।
Section 144 of CrPC imposed in all the districts of Uttar Pradesh, in the aftermath of the murder of Atiq Ahmed, his brother Ashraf Ahmed in Prayagraj. pic.twitter.com/zPEP4Z2Cdh
— ANI (@ANI) April 15, 2023
ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਹਸਪਤਾਲ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਤਿੰਨ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਦੀ ਇਹ ਸਾਰੀ ਘਟਨਾ ਕੈਮਰਿਆਂ ’ਚ ਰਿਕਾਰਡ ਹੋ ਗਈ ਹੈ। ਹਮਲੇ ਮਗਰੋਂ ਇਲਾਕੇ ’ਚ ਤਣਾਅ ਫੈਲ ਗਿਆ ਹੈ।
ਅਤੀਕ ਦੇ ਵਕੀਲ ਅਨੁਸਾਰ ਦੋਵਾਂ ਨੂੰ 10 ਤੋਂ ਵੱਧ ਗੋਲੀਆਂ ਲੱਗੀਆਂ ਹਨ ਅਤੇ ਪੁਲਿਸ ਨੇ ਇਸ ਸਬੰਧ ’ਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੀਟੀਆਈ ਦੇ ਪੱਤਰਕਾਰਾਂ ਨੇ ਦੇਖਿਆ ਕਿ ਪੁਲਿਸ ਅਤੀਕ ਤੇ ਅਸ਼ਰਫ ਦੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ ਮੌਕੇ ਤੋਂ ਲਿਜਾ ਰਹੀ ਸੀ।
ਮੀਡੀਆ ਅਤੇ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਹੋਏ ਇਸ ਲਾਈਵ ਹਮਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ। ਇਹ ਹਮਲਾ ਅਤੀਕ ਦੇ ਬੇਟੇ ਅਸਦ ਅਹਿਮਦ ਦੀ ਪੁਲਿਸ ਐਨਕਾਊਂਟਰ ਵਿੱਚ ਹੋਈ ਮੌਤ ਦੇ ਮਹਿਜ਼ ਦੋ ਦਿਨਾਂ ਬਾਦ ਹੋਇਆ ਹੈ।
ਯੂਪੀ ਪੁਲਿਸ ਇਸ ਮਾਮਲੇ ‘ਤੇ ਫਿਲਹਾਲ ਕੁਝ ਨਹੀਂ ਕਹਿ ਰਹੀ ਹੈ। ਹਮਲੇ ਤੋਂ ਤੁਰੰਤ ਬਾਅਦ ਯੂਪੀ ਦੇ ਏਡੀਜੀ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ ਸੀਐਮ ਯੋਗੀ ਨੂੰ ਮਿਲਣ ਪਹੁੰਚ ਗਏ ਹਨ। ਸੀਐਮ ਯੋਗੀ ਨੇ ਸਾਰੇ ਵੱਡੇ ਅਧਿਕਾਰੀਆਂ ਨੂੰ ਮੀਟਿੰਗ ਲਈ ਬੁਲਾਇਆ ਹੈ। ਇਸ ਦੇ ਨਾਲ ਹੀ ਪ੍ਰਯਾਗਰਾਜ ‘ਚ ਹਾਈ ਅਲਰਟ ਐਲਾਨ ਕਰ ਦਿੱਤਾ ਗਿਆ ਹੈ। ਸਵੈਟ (ਸਪੈਸ਼ਲ ਵੈਪਨਜ਼ ਐਂਡ ਟੈਕਟਿਕਸ) ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਆਰਏਐਫ (ਰੈਪਿਡ ਐਕਸ਼ਨ ਫੋਰਸ) ਨੂੰ ਸੰਵੇਦਨਸ਼ੀਲ ਖੇਤਰਾਂ ਵਿੱਚ ਤਾਇਨਾਤ ਕੀਤਾ ਜਾ ਰਿਹਾ ਹੈ। ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ।