India Punjab

ਗੈਂ ਗ ਸਟਰ ਬਿਸ਼ਨੋਈ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ‘ਤੇ ਸੁਣਵਾਈ ਅੱਜ

ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤ ਲ ਕਾਂ ਡ ਦੀ ਫੇਸਬੁੱਕ ਤੇ ਪੋਸਟ ਪਾ ਕੇ ਜਿੰਮੇਵਾਰੀ  ਲੈਣ ਵਾਲੇ ਗੈਂ ਗਸ ਟਰ ਲਾਰੈਂਸ ਬਿਸ਼ਨੋਈ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਲਾਰੈਂਸ ਨੇ ਪਹਿਲਾਂ ਐਨਆਈਏ ਅਤੇ ਬਾਅਦ ਵਿੱਚ ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਮੰਗ ਕੀਤੀ ਸੀ ਕਿ ਉਸਨੂੰ ਪੰਜਾਬ ਜਾਂ ਕਿਸੇ ਵੀ ਹੋਰ ਪੁਲਿਸ ਦੇ ਹਵਾਲੇ ਨਾ ਕੀਤਾ ਜਾਵੇ ਇਸ ਪਿੱਛੇ ਉਸਨੇ ਖਦਸ਼ਾ ਪ੍ਰਗਟਾਇਆ ਸੀ ਕਿ  ਪੰਜਾਬ ਪੁਲਿਸ ਉਸਨੂੰ ਮੁਕਾ ਬਲੇ ‘ਚ ਮਾ ਰ ਸਕਦੀ ਹੈ। ਹਾਲਾਂਕਿ ਮਾਨਸਾ ਪੁਲਿਸ ਨੇ ਉਸ ਨੂੰ ਪੰਜਾਬ ਲਿਆਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਫਿਲਹਾਲ ਲਾਰੈਂਸ 5 ਦਿਨ ਦੇ ਰਿਮਾਂ ਡ ‘ਤੇ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਕੋਲ ਹੈ। ਰਿਮਾਂਡ ਖ਼ਤਮ ਹੁੰਦੇ ਹੀ ਪੰਜਾਬ ਪੁਲਿਸ ਅਦਾਲਤ ਤੋਂ ਉਸ ਦੇ ਵਾ ਰੰਟ ਦੀ ਮੰਗ ਕਰੇਗੀ।

ਮਾਨਸਾ ਦੇ ਪਿੰਡ ਜਵਾਹਰਕੇ ‘ਚ ਐਤਵਾਰ ਸ਼ਾਮ 5.30 ਵਜੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋ ਲੀ ਮਾ ਰ ਕੇ ਹੱ ਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਕੈਨੇਡਾ ਸਥਿਤ ਗੈਂ ਗਸਟਰ ਗੋਲਡੀ ਬਰਾੜ ਨੇ ਇਸ ਕ ਤਲ ਦੀ ਜ਼ਿੰਮੇਵਾਰੀ ਲਈ ਸੀ। ਗੋਲਡੀ ਤਿਹਾੜ ਜੇ ਲ ‘ਚ ਬੰਦ ਗੈਂ ਗ ਸਟਰ ਲਾਰੈਂਸ ਦਾ ਖਾਸ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਗ੍ਰਿਫ਼ ਤਾਰ ਕੀਤੇ ਗਏ ਗੈਂ ਗ ਸਟਰ ਸ਼ਾਹਰੁਖ ਤੋਂ ਕੀਤੀ ਗਈ ਪੁੱਛਗਿੱਛ ਦੇ ਵੇਰਵੇ ਸਾਹਮਣੇ ਆਏ ਹਨ। ਸ਼ਾਹਰੁਖ ਨੇ ਕਿਹਾ ਕਿ ਮੂਸੇਵਾਲਾ ਨੂੰ ਮਾ ਰਨ ਦੀ ਸਾਜ਼ਿ ਸ਼ ਤਿਹਾੜ ਜੇ ਲ੍ਹ ‘ਚ ਰਚੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ