Punjab

ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਸਾਥੀ ਗ੍ਰਿਫ਼ਤਾਰ, ਪੁਲਿਸ ਨੂੰ ਮਿਲਿਆ ਪੰਜ ਦਿਨਾ ਰਿਮਾਂਡ

Gangster Deepak Tinu's female partner arrested

ਮੁੰਬਈ: ਗੈਂਗਸਟਰ ਦੀਪਕ ਟੀਨੂੰ(gangster Deepak Tinu) ਦੀ ਹਿਰਾਸਤ ਵਿੱਚੋਂ ਫਰਾਰ ਹੋਣ ਦੇ ਇੱਕ ਹਫ਼ਤੇ ਬਾਅਦ, ਪੰਜਾਬ ਪੁਲਿਸ ਨੇ ਐਤਵਾਰ ਨੂੰ ਮੁੰਬਈ ਹਵਾਈ ਅੱਡੇ(Mumbai airport) ਤੋਂ ਲੋੜੀਂਦੇ ਗੈਂਗਸਟਰ ਦੀ ਇੱਕ ਮਹਿਲਾ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡੀਜੀਪੀ(Punjab Police DGP) ਦੇ ਅਨੁਸਾਰ, ਔਰਤ ਨੂੰ ਮਾਲਦੀਵ ਜਾਂਦੇ ਸਮੇਂ ਗ੍ਰਿਫਤਾਰ ਕੀਤਾ ਗਿਆ ਸੀ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਪੰਜਾਬ ਪੁਲਿਸ ਨੇ ਇੱਕ ਆਪ੍ਰੇਸ਼ਨ ਚਲਾਇਆ ਅਤੇ ਔਰਤ ਨੂੰ ਮੁੰਬਈ ਤੋਂ ਕਾਬੂ ਕੀਤਾ। ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਵਿੱਚ ਕਿਹਾ ਕਿ ਪਿਛਲੇ ਐਤਵਾਰ ਇੱਕ ਪੁਲਿਸ ਟੀਮ ਦੇ ਹੱਥੋਂ ਫਰਾਰ ਹੋਣ ਸਮੇਂ ਉਹ ਉਹ ਦੀਪਕ ਟੀਨੂੰ ਦੇ ਨਾਲ ਸੀ।

ਪੰਜਾਬ ਏਜੀਟੀਐਫ ਵੱਲੋਂ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮਾਨਸਾ ਪੁਲੀਸ ਨੂੰ ਉਸਦਾ 14 ਅਕਤੂਬਰ ਤੱਕ 5 ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਹੈ।

ਡੀਜੀਪੀ ਨੇ ਟਵੀਟ ਵਿੱਚ ਕਿਹਾ “ਦੀਪਕ ਟੀਨੂੰ ਹਿਰਾਸਤ ਤੋਂ ਭੱਜਣ ਵਿੱਚ ਵੱਡੀ ਸਫਲਤਾ ਮਿਲੀ ਹੈ। ਪੰਜਾਬ ਪੁਲਿਸ ਦੀ AGTF ਨੇ ਖੁਫੀਆ-ਅਧਾਰਤ ਕਾਰਵਾਈਆਂ ਵਿੱਚ ਮੁੰਬਈ ਏਅਰਪੋਰਟ ਤੋਂ ਟੀਨੂੰ ਦੀ ਮਹਿਲਾ ਸਾਥੀ ਨੂੰ ਗ੍ਰਿਫਤਾਰ ਕੀਤਾ। ਜਦੋਂ ਉਹ ਫਰਾਰ ਹੋਇਆ ਤਾਂ ਉਹ ਅਪਰਾਧੀ ਦੇ ਨਾਲ ਸੀ ਅਤੇ ਹੁਣ ਉਸਨੂੰ ਮਾਲਦੀਵ ਜਾਂਦੇ ਸਮੇਂ ਕਾਬੂ ਕੀਤਾ ਗਿਆ ਹੈ। ” ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਦੀਪਕ ਟੀਨੂੰ ਨੂੰ ਵੀ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਚਾਰਜਸ਼ੀਟ ਕੀਤਾ ਗਿਆ ਸੀ। ਗਾਇਕ ਦੇ ਕਤਲ ਤੋਂ ਪਹਿਲਾਂ ਉਹ ਕਥਿਤ ਤੌਰ ‘ਤੇ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ।

ਗੈਂਗਸਟਰ ਦੀਪਕ ਟੀਨੂੰ ਦੇ ਹਿਰਾਸਤ ‘ਚੋਂ ਫਰਾਰ ਹੋਣ ਦੇ ਮਾਮਲੇ ‘ਚ ਕਾਰਵਾਈ,ਮਾਨਸਾ CIA Staff incharge ਗ੍ਰਿਫਤਾਰ

2 ਅਕਤੂਬਰ ਨੂੰ ਦੀਪਕ ਟੀਨੂੰ ਪੁਲਿਸ ਦੀ ਟੀਮ ਵੱਲੋਂ ਪੰਜਾਬ ਦੀ ਮਾਨਸਾ ਜੇਲ੍ਹ ਤੋਂ ਲਿਜਾਂਦੇ ਸਮੇਂ ਫਰਾਰ ਹੋ ਗਿਆ ਸੀ। ਸੂਤਰਾਂ ਅਨੁਸਾਰ ਦੀਪਕ ਟੀਨੂੰ ਨੂੰ ਇੱਕ ਹੋਰ ਮਾਮਲੇ ਵਿੱਚ ਕਥਿਤ ਤੌਰ ‘ਤੇ ਸ਼ਾਮਲ ਹੋਣ ਦੇ ਮਾਮਲੇ ਵਿੱਚ ਤਫ਼ਤੀਸ਼ ਦੇ ਤਹਿਤ ਪੁਲਿਸ ਟੀਮ ਵੱਲੋਂ ਇੱਕ ਨਿੱਜੀ ਗੱਡੀ ਵਿੱਚ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਸੀ। ਗਾਇਕ ਸਿੱਧੂ ਮੂਸੇਵਾਲਾ ਦੀ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਖੇ 29 ਮਈ ਨੂੰ ਛੇ ਸ਼ਾਰਪ ਸ਼ੂਟਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਪ੍ਰਮੋਦ ਬਾਨ ਅਨੁਸਾਰ ਸ਼ੂਟਰ 25 ਮਈ ਨੂੰ ਮਾਨਸਾ ਪਹੁੰਚੇ ਸਨ ਅਤੇ ਚਾਰ ਦਿਨ ਬਾਅਦ ਹਮਲੇ ਨੂੰ ਅੰਜਾਮ ਦਿੱਤਾ ਸੀ।