‘ਦ ਖ਼ਾਲਸ ਬਿਊਰੋ : ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਗੈਂ ਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਪੁਲਿਸ ਨੇ 5 ਦਿਨਾਂ ਦੇ ਰਿ ਮਾਂਡ ’ਤੇ ਲਿਆ ਹੈ ਤੇ ਉਸ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਤੋਂ ਪੁੱਛਗਿੱਛ ਲਈ ਲੈ ਗਈ ਸੀ। ਲਾਰੈਂਸ ਵਿਸ਼ਨੋਈ ਨੂੰ ਤਿਹਾੜ ਜੇ ਲ੍ਹ ਦੇ ਵਿਸ਼ੇਸ਼ ਸੈੱਲ ਵਿੱਚ ਰੱਖਿਆ ਗਿਆ ਸੀ। ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤ ਲ ਦੀ ਜ਼ਿੰਮੇਵਾਰੀ ਬਿਸ਼ਨੋਈ ਗੈਂ ਗ ਦੇ ਗੋਲਡੀ ਬਰਾੜ ਨੇ ਲਈ ਹੈ। ਇਹ ਸਾਹਮਣੇ ਆਇਆ ਹੈ ਕਿ ਲਾਰੈਂਸ ਬਿਸ਼ਨੋਈ ਨੇ ਜੇ ਲ੍ਹ ਵਿਚੋਂ ਹੀ ਮੂਸੇਵਾਲਾ ਦੇ ਕ ਤਲ ਦੀ ਸਾਜ਼ਿਸ਼ ਰਚੀ ਸੀ।
ਲੰਘੇ ਕੱਲ੍ਹ ਗੈਂ ਗਸ ਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਦੇ ਐਨਕਾਊਂਟਰ ਦੇ ਡਰੋਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਗੈਂ ਗ ਸਟਰ ਲਾਰੈਂਸ ਬਿਸ਼ਨੋਈ ਦਿੱਲੀ ਹਾਈਕੋਰਟ ਪਹੁੰਚ ਗਿਆ ਹੈ।ਲਾਰੈਂਸ ਬਿਸ਼ਨੋਈ ਦਿੱਲੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ।
ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਉਸ ਦੀ ਹਿਰਾਸਤ ਪੰਜਾਬ ਅਤੇ ਦੂਜੇ ਰਾਜ ਦੀ ਪੁਲਿਸ ਨੂੰ ਨਾ ਦਿੱਤੀ ਜਾਵੇ। ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੱਲ੍ਹ ਬਿਸ਼ਨੋਈ ਨੇ ਐਨਆਈਏ ਕੋਰਟ ਵਿਚ ਪਟੀਸ਼ਨ ਪਾਈ ਗਈ ਸੀ। ਹਾਲਾਂਕਿ ਅਦਾਲਤ ਨੇ ਇਸ ਪਟੀਸ਼ਨ ਨੂੰ ਨਾਲ ਦੀ ਨਾਲ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ।