The Khalas Tv Blog India ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਲੈ ਕੇ ਆਈ ਇਹ ਖ਼ਬਰ, ਅਦਾਲਤ ਨੇ ਮੰਨਿਆ ਇਹ ਜ਼ਰੂਰੀ
India Punjab

ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਲੈ ਕੇ ਆਈ ਇਹ ਖ਼ਬਰ, ਅਦਾਲਤ ਨੇ ਮੰਨਿਆ ਇਹ ਜ਼ਰੂਰੀ

ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦੇ ਸਾਥੀ ਰਵਿੰਦਰ ਸਿੰਘ ਉਰਫ਼ ਕਾਲੀ ਸ਼ੂਟਰ ਨੂੰ ਹੁਣ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇਗਾ। ਆਪਣੀ ਬੀਮਾਰੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਇਹ ਹੁਕਮ ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਜਾਰੀ ਕੀਤਾ ਹੈ।

ਹਾਲਾਂਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ। ਪਰ ਅਦਾਲਤ ਨੇ ਮੰਨਿਆ ਕਿ ਮੈਡੀਕਲ ਆਧਾਰ ‘ਤੇ ਇਹ ਕਿਸੇ ਲਈ ਵੀ ਜ਼ਰੂਰੀ ਹੈ। ਕਾਲੀ ਸ਼ੂਟਰ ਇਸ ਸਮੇਂ ਬਠਿੰਡਾ ਜੇਲ੍ਹ ਵਿੱਚ 2 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ‘ਤੇ ਲਾਰੇਂਸ ਬਿਸ਼ਨੋਈ ਨੂੰ ਪੁਲਿਸ ਹਿਰਾਸਤ ‘ਚੋਂ ਭੱਜਣ ‘ਚ ਮਦਦ ਕਰਨ ਦਾ ਦੋਸ਼ ਸੀ। ਇਸ ਮਾਮਲੇ ‘ਚ ਮੋਹਾਲੀ ਸੈਸ਼ਨ ਕੋਰਟ ਨੇ ਪਿਛਲੇ ਸਾਲ ਦਸੰਬਰ ‘ਚ 2 ਸਾਲ ਦੀ ਸਜ਼ਾ ਸੁਣਾਈ ਸੀ।

ਇਹ ਵੀ ਪੜ੍ਹੋ –  ਸੰਦੀਪ ਥਾਪਰ ਮਾਮਲੇ ‘ਚ ਆਇਆ ਨਵਾਂ ਮੋੜ, ਪੁਲਿਸ ਨੇ ਇਕ ਹੋਰ ਨੂੰ ਕੀਤਾ ਗ੍ਰਿਫ਼ਤਾਰ

 

Exit mobile version