ਅੰਮ੍ਰਿਤਸਰ : ਕੱਲ੍ਹ ਦੇਰ ਰਾਤ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਇਕ ਪੁਲਿਸ ਮੁਕਾਬਲਾ ਹੋਇਆ ਹੈ, ਜਿਸ ਵਿਚ ਗੈਂਗਸਟਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਗੈਂਗਸਟਰ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਹੈਰੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਏਐਸਆਈ ਬਲਜਿੰਦਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਹਾਲ ਹੀ ਵਿੱਚ ਜੇਲ੍ਹ ਤੋਂ ਰਿਹਾਅ ਹੋਇਆ ਹੈਰੀ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਰਚ ਰਿਹਾ ਸੀ ਅਤੇ ਉਸ ਕੋਲ ਗੈਰ-ਕਾਨੂੰਨੀ ਹਥਿਆਰ ਸਨ।
ਅੰਮ੍ਰਿਤਸਰ ਲਿੰਕ ਰੋਡ ‘ਤੇ ਇੱਕ ਨਾਕੇ ਦੌਰਾਨ, ਹੈਰੀ ਅਤੇ ਉਸਦੇ ਸਾਥੀ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਗੋਲੀਬਾਰੀ ਵਿੱਚ ਹੈਰੀ ਜ਼ਖਮੀ ਹੋ ਗਿਆ ਅਤੇ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ। ਉਸਦਾ ਸਾਥੀ, ਸੰਨੀ, ਫਰਾਰ ਹੈ। ਪੁਲਿਸ ਨੇ ਮੌਕੇ ਤੋਂ ਹਥਿਆਰ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ ਅਤੇ ਗਿਰੋਹ ਦੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ।

