Punjab

ਖਹਿਰਾ ਦੇ ਹੱਕ ‘ਚ ਆਈ ਗਨੀਵ ਕੌਰ ਮਜੀਠੀਆ, ਸਰਕਾਰ ਬਾਰੇ ਕਹਿ ਦਿੱਤੀਆਂ ਵੱਡੀਆਂ ਗੱਲਾਂ

ਅੰਮ੍ਰਿਤਸਰ : ਗਨੀਵ ਕੌਰ ਮਜੀਠੀਆ ਨੇ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਦੇ ਮੁੱਦਿਆਂ ‘ਤੇ ਆਵਾਜ਼ ਉਠਾਉਣ ਵਾਲੇ ਨੇਤਾਵਾਂ ਨੂੰ ਦਬਾਉਣ ਦਾ ਦੋਸ਼ ਲਗਾਇਆ ਹੈ। ਗਨੀਵ ਕੌਰ ਮਜੀਠੀਆ ਨੇ  ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਨੇਤਾ ਵਿਰੋਧੀਆਂ ਦੀ ਆਵਾਜ਼ ਨੂੰ ਝੂਠੇ ਕੇਸਾਂ ਰਾਹੀਂ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ।

ਇੱਕ ਟਵੀਟ ਕਰਦਿਆਂ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਨੇਤਾ ਸੁਖਪਾਲ ਖਹਿਰਾ ‘ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ, ਜੋ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਵਿਰੁੱਧ ਬੋਲਦੇ ਹਨ।

ਮਜੀਠੀਆ ਦਾ ਦਾਅਵਾ ਹੈ ਕਿ ਵਿਜੀਲੈਂਸ ਅਤੇ ਪੰਜਾਬ ਪੁਲਿਸ ਦਾ ਸਿਆਸੀਕਰਨ ਕਰਕੇ ਚੁਣੀਂਦੇ ਅਫਸਰ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਅਤੇ ਬੱਚਿਆਂ ਨੂੰ ਵੀ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦੇ ਕਿਹਾ ਕਿ ਪੰਜਾਬੀਆਂ ਦੀ ਆਵਾਜ਼ ਨੂੰ ਨਹੀਂ ਦਬਾਇਆ ਜਾ ਸਕਦਾ ਅਤੇ ਪੰਜਾਬ, ਪੰਜਾਬੀਅਤ ਤੇ ਹੱਕਾਂ ਦੀ ਲੜਾਈ ਜਾਰੀ ਰਹੇਗੀ। ਉਹ ਪੰਜਾਬੀਆਂ ਨੂੰ ਹਿੰਮਤ, ਦਲੇਰੀ ਅਤੇ ਕੁਰਬਾਨੀ ਦੀ ਭਾਵਨਾ ਨਾਲ ਦਿੱਲੀ ਦੀ ਦਖਲਅੰਦਾਜ਼ੀ ਵਿਰੁੱਧ ਲੜਨ ਅਤੇ ਪੰਜਾਬ ਨੂੰ ਬਚਾਉਣ ਦਾ ਸੱਦਾ ਦਿੰਦੇ ਹਨ।