Punjab

ਗੈਸ ਲੀਕ ਮਾਮਲਾ : ਫੈਕਟਰੀ ਬਾਹਰ ਧਰਨਾ ਹੋਇਆ ਖਤਮ

ਗੈਸ ਲੀਕ ਮਾਮਲਾ : ਫੈਕਟਰੀ ਬਾਹਰ ਧਰਨਾ ਹੋਇਆ ਖਤਮ

ਨੰਗਲ : ਲੰਘੇ ਕੱਲ੍ਹ ਨੰਗਲ ਦੀ ਇੱਕ ਫੈਕਟਰੀ ਵਿੱਚੋਂ ਗੈਸ ਲੀਕ ਹੋ ਜਾਣ ਦੇ ਕਾਰਨ ਨੇੜੇ ਦੇ ਸਕੂਲ ਦੇ ਬੱਚਿਆਂ ਦੀ ਹਾਲਤ ਕਾਫੀ ਖਰਾਬ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।

ਜਿਸ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਨੰਗਲ ਵਿਖੇ ਫੈਕਟਰੀ ਅੱਗੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪ੍ਰਦਰਸ਼ਨਕਾਰੀਆਂ ਨੇ ਫੈਕਟਰੀ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਸੀ। ਪ੍ਰਦਰਸ਼ਨਕਾਰੀਆਂ ਨੇ ਪ੍ਰਸਾਸ਼ਨ ਨੂੰ 10 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਪ੍ਰਸਾਸ਼ਨ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਧਰਨਾ ਖਤਮ ਕਰ ਦਿੱਤਾ ਹੈ।