The Khalas Tv Blog Punjab 30 ਅਗਸਤ ਨੂੰ ਹੋ ਰਹੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ! ਸੁਖਬੀਰ ਬਾਦਲ ਦੇ ਮੁਆਫੀਨਾਮੇ ‘ਤੇ ਆ ਸਕਦਾ ਫੈਸਲਾ
Punjab Religion

30 ਅਗਸਤ ਨੂੰ ਹੋ ਰਹੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ! ਸੁਖਬੀਰ ਬਾਦਲ ਦੇ ਮੁਆਫੀਨਾਮੇ ‘ਤੇ ਆ ਸਕਦਾ ਫੈਸਲਾ

ਬਿਉਰੋ ਰਿਪੋਰਟ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜ਼ਰੂਰੀ ਪੰਥਕ ਵਿਚਾਰਾਂ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਵੇਗੀ।

ਜਾਰੀ ਬਿਆਨ ਮੁਤਾਬਕ 30 ਅਗਸਤ 2024 ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਵੇਗੀ, ਜਿਸ ਦੇ ਵਿਚ ਕੁਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਕਿਆਸ ਲਾਏ ਜਾ ਰਹੇ ਹਨ ਕਿ ਉਸ ਦਿਨ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਸਪੱਸ਼ਟੀਕਰਨ ਬਾਰੇ ਚਰਚਾ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਸਪੱਸ਼ਟੀਕਰਨ ਬੀਤੇ ਦਿਨ ਜਨਤਕ ਕਰ ਦਿੱਤੇ ਹਨ।

Exit mobile version