‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਕ੍ਰਿਕਟਰ ਅਤੇ ਬੀਜੇਪੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਕਰੋਨਾ ਹੋ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਦੀ ਬੇਨਤੀ ਕੀਤੀ ਹੈ। ਗੰਭੀਰ ਨੇ ਕਿਹਾ ਕਿ ਉਨ੍ਹਾਂ ਵਿੱਚ ਕਰੋਨਾ ਦੇ ਹਲਕੇ ਲੱਛਣ ਹਨ।
