The Khalas Tv Blog India ਦਿੱਲੀ ਪੁਲਿਸ ਨੇ ਗੌਤਮ ਗੰਭੀਰ ਦੀ ਵਧਾਈ ਸੁਰੱਖਿਆ
India

ਦਿੱਲੀ ਪੁਲਿਸ ਨੇ ਗੌਤਮ ਗੰਭੀਰ ਦੀ ਵਧਾਈ ਸੁਰੱਖਿਆ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦਿੱਲੀ ਪੁਲਿਸ ਨੇ ਸਾਬਕਾ ਕ੍ਰਿਕਟਰ ਤੇ ਭਾਰੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਵਿੱਚ ਇਸਲਾਮਿਕ ਸਟੇਟ ਕਸ਼ਮੀਰ ਵੱਲੋਂ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਸ਼ਿਕਾਇਤ ਦਿੱਤੀ ਹੈ।

ਡੀਸੀਪੀ ਸ਼ਵੇਤਾ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਸ਼ਿਕਾਇਤ ਮਿਲੀ ਹੈ ਤੇ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਮਿਲੀ ਹੈ। ਇਸ ਵਿਸ਼ੇ ਉੱਤੇ ਗੌਤਮ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ।

ਜਾਣਕਾਰੀ ਮੁਤਾਬਿਕ ਗੰਭੀਰ ਨੂੰ ਇਹ ਧਮਕੀ ਈਮੇਲ ਰਾਹੀਂ ਦਿੱਤੀ ਹੈ। ਇਸ ਬਾਰੇ ਪੁਲਿਸ ਅਧਿਕਾਰੀਆਂ ਨੇ ਡਿਟੇਲ ਸਾਂਝੀ ਕੀਤੀ ਹੈ।

ਜਿਕਰਯੋਗ ਹੈ ਕਿ ਗੰਭੀਰ 2019 ਦੀਆਂ ਲੋਕਸਭਾ ਚੋਣਾਂ ਵਿੱਚ ਪੂਰਵੀ ਦਿੱਲੀ ਤੋਂ ਬੀਜੇਪੀ ਦੀ ਟਿਕਟ ਉੱਤੇ ਜਿੱਤੇ ਸਨ। ਉਨ੍ਹਾਂ 15 ਸਾਲ ਭਾਰਤੀ ਕ੍ਰਿਕਟ ਦੀ ਨੁਮਾਇੰਦਗੀ ਕੀਤੀ ਹੈ। ਉਹ ਸਾਲ 2018 ਵਿੱਚ ਰਿਟਾਇਰ ਹੋਏ ਸਨ।

Exit mobile version