The Khalas Tv Blog India ਜਨਰਲ ਦਿਵੇਦੀ ਨੇ ਨਵੇਂ ਫੌਜ ਮੁਖੀ ਵਜੋਂ ਅਹੁਦਾ ਸੰਭਾਲਿਆ
India

ਜਨਰਲ ਦਿਵੇਦੀ ਨੇ ਨਵੇਂ ਫੌਜ ਮੁਖੀ ਵਜੋਂ ਅਹੁਦਾ ਸੰਭਾਲਿਆ

ਦਿੱਲੀ : ਜਨਰਲ ਉਪੇਂਦਰ ਦਿਵੇਦੀ ਨੇ ਅੱਜ 30ਵੇਂ ਚੀਫ਼ ਆਫ਼ ਆਰਮੀ ਸਟਾਫ (ਫੌਜ ਮੁਖੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਜਨਰਲ ਮਨੋਜ ਪਾਂਡੇ ਦੇ ਸੇਵਾਮੁਕਤ ਹੋਣ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਫ਼ੌਜ ਦੀ ਕਮਾਨ ਸੰਭਾਲੀ ਹੈ।

ਜਨਰਲ ਦਿਵੇਦੀ ਇਸ ਤੋਂ ਪਹਿਲਾਂ ਭਾਰਤੀ ਫ਼ੌਜ ਦੇ ਉਪ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕੋਲ ਚੀਨ ਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ’ਤੇ ਕੰਮ ਕਰਨ ਦਾ ਕਾਫੀ ਵੱਡਾ ਤਜਰਬਾ ਹੈ। 19 ਫਰਵਰੀ ਨੂੰ ਫੌਜ ਦੇ ਉਪ ਮੁਖੀ ਵਜੋਂ ਚਾਰਜ ਸੰਭਾਲਣ ਤੋਂ ਪਹਿਲਾਂ ਜਨਰਲ ਦਿਵੇਦੀ 2022 ਤੋਂ 2024 ਤੱਕ ਉੱਤਰੀ ਕਮਾਂਡ ਦੇ ਜਨਰਲ ਆਫੀਸਰ ਕਮਾਂਡਿੰਗ-ਇਨ-ਚੀਫ ਵਜੋਂ ਸੇਵਾਵਾਂ ਨਿਭਾਉਂਦੇ ਰਹੇ ਸਨ। 

ਭਾਰਤ ਸਰਕਾਰ ਨੇ 11 ਜੂਨ ਦੀ ਰਾਤ ਨੂੰ ਉਨ੍ਹਾਂ ਨੂੰ ਸੈਨਾ ਮੁਖੀ ਬਣਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਉਹ ਵਾਈਸ ਚੀਫ਼ ਆਫ਼ ਆਰਮੀ ਸਟਾਫ਼, ਨਾਰਦਰਨ ਆਰਮੀ ਕਮਾਂਡਰ, ਡੀਜੀ ਇਨਫੈਂਟਰੀ ਅਤੇ ਆਰਮੀ ਵਿੱਚ ਕਈ ਹੋਰ ਕਮਾਂਡਾਂ ਦੇ ਮੁਖੀ ਵਜੋਂ ਕੰਮ ਕਰ ਚੁੱਕੇ ਹਨ।

ਜਨਰਲ ਦਿਵੇਦੀ ਨੇ ਜਨਰਲ ਮਨੋਜ ਪਾਂਡੇ ਦੀ ਥਾਂ ਸੈਨਾ ਮੁਖੀ ਨਿਯੁਕਤ ਕੀਤਾ ਹੈ। ਜਨਰਲ ਮਨੋਜ ਪਾਂਡੇ ਅੱਜ ਹੀ ਸੇਵਾਮੁਕਤ ਹੋ ਗਏ ਹਨ। ਆਖਰੀ ਕੰਮਕਾਜੀ ਦਿਨ ਉਨ੍ਹਾਂ ਨੂੰ ਫ਼ੌਜ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਉਹ 26 ਮਹੀਨੇ ਆਰਮੀ ਚੀਫ ਰਹੇ।

Exit mobile version