The Khalas Tv Blog Punjab ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਤਹਿਤ 11 ਅਗਸਤ ਨੂੰ ਬੁਲਾਇਆ ਜਨਰਲ ਇਜਲਾਸ
Punjab Religion

ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਤਹਿਤ 11 ਅਗਸਤ ਨੂੰ ਬੁਲਾਇਆ ਜਨਰਲ ਇਜਲਾਸ

ਅੰਮ੍ਰਿਤਸਰ : 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਅਧੀਨ ਬਣੀ ਭਰਤੀ ਕਮੇਟੀ ਦੇ ਮੈਂਬਰਾਂ—ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਇਕਬਾਲ ਸਿੰਘ ਝੂੰਦਾਂ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਭਰਤੀ ਮੁਹਿੰਮ ਨੂੰ ਮਿਲੇ ਸਮਰਥਨ ‘ਤੇ ਸੰਤੁਸ਼ਟੀ ਜਤਾਈ ਅਤੇ ਵਰਕਰਾਂ ਦਾ ਧੰਨਵਾਦ ਕੀਤਾ।

ਸਿੱਖ ਪੰਥ ਦੀਆਂ ਭਾਵਨਾਵਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਮੇਤ ਪੰਜਾਬ ਪ੍ਰਸਤ ਲੀਡਰਸ਼ਿਪ ਦੀ ਭਾਲ ਨੂੰ ਪੂਰਾ ਕਰਨ ਲਈ 11 ਅਗਸਤ 2025 ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਨਰਲ ਇਜਲਾਸ ਬੁਲਾਇਆ ਗਿਆ ਹੈ। ਇਸ ਵਿੱਚ ਪੰਜਾਬ ਅਤੇ ਹੋਰ ਸੂਬਿਆਂ ਦੇ ਚੁਣੇ ਸਟੇਟ ਡੈਲੀਗੇਟ ਹਿੱਸਾ ਲੈਣਗੇ।

ਕਮੇਟੀ ਨੇ ਐਲਾਨ ਕੀਤਾ ਕਿ 21 ਜੁਲਾਈ ਤੋਂ 30 ਜੁਲਾਈ 2025 ਤੱਕ ਜ਼ਿਲ੍ਹਾ ਅਤੇ ਸਟੇਟ ਡੈਲੀਗੇਟ ਦੀ ਲੋਕਤੰਤਰੀ ਚੋਣ ਹਲਕਾਵਾਰ ਕੀਤੀ ਜਾਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਨੁਸਾਰ, ਵੱਖ-ਵੱਖ ਧੜਿਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ।

ਖਾਸ ਤੌਰ ‘ਤੇ, ਹੁਕਮਾਂ ਤੋਂ ਆਕੀ ਅਤੇ ਬਾਗੀ ਧੜਿਆਂ ਦੇ ਆਗੂਆਂ ਨੂੰ ਅਹੁਦੇ ਤਿਆਗ ਕੇ ਅਤੇ ਦਲ ਭੰਗ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਣ ਕਰਨ ਦਾ ਸੱਦਾ ਦਿੱਤਾ ਗਿਆ। ਕਮੇਟੀ ਨੇ ਸਪੱਸ਼ਟ ਕੀਤਾ ਕਿ ਨੈਤਿਕ ਅਧਿਕਾਰ ਗੁਆ ਚੁੱਕੀ ਲੀਡਰਸ਼ਿਪ ਨੂੰ ਹਟਾ ਕੇ ਪੰਥ ਪ੍ਰਵਾਨਿਤ ਲੀਡਰਸ਼ਿਪ ਦੀ ਸਥਾਪਨਾ ਲਈ ਹੁਕਮਨਾਮੇ ਦੀ ਪੂਰੀ ਪਾਲਣਾ ਕੀਤੀ ਜਾਵੇਗੀ।

 

Exit mobile version