‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤੀ ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ ਨੇ ਆਮ ਆਦਮੀ ਪਾਰਟੀ ’ਚ ਜਾਣ ਜਤਾਈ ਹੈ। ਉਨ੍ਹਾਂ ਕਿਹਾ ਹੈ ਕਿ ਉਹ ਦਿੱਲੀ ਦੇ ਵਿਧਾਇਕ ਅਤੇ ਪਾਰਟੀ ਦੀ ਪੰਜਾਬ ਇਕਾਈ ਦੇ ਇੰਚਾਰਜ ਜਰਨੈਲ ਸਿੰਘ ਤੇ ਹੋਰ ਆਪ ਲੀਡਰਾਂ ਦੇ ਸੰਪਰਕ ਵਿੱਚ ਹਨ।
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਰਾਜਪਾਲ ਜਨਰਲ ਜੇ.ਜੇ. ਸਿੰਘ ਨੇ ਕਿਹਾ ਕਿ ਉਹ ਉਹ ਕਿਸੇ ਸਾਫ਼–ਸੁਥਰੀ ਪਾਰਟੀ ਦਾ ਹਿੱਸਾ ਬਣਨ ਦੀ ਇੱਛਾ ਰੱਖਦੇ ਹਨ ਤੇ ਸਮਾਜ ਸੇਵਾ ਹੀ ਉਨ੍ਹਾਂ ਦਾ ਟੀਚਾ ਹੈ। ‘ਇੰਡੀਅਨ ਐਕਸਪ੍ਰੈੱਸ’ ਦੀ ਖਬਰ ਦੇ ਅਨੁਸਾਰ ਜਨਰਲ ਜੇਜੇ ਸਿੰਘ ਦਾ ਕਹਿਣਾ ਹੈ ਕਿ ਉਹ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲੜਨੀਆਂ ਚਾਹੁੰਦੇ ਹਨ, ਪਰ ਹੁਣ ਉਹ ਪਟਿਆਲਾ ਤੋਂ ਚੋਣ ਨਹੀਂ ਲੜਨਗੇ।ਦੱਸ ਦੇਈਏ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਹ ਪਟਿਆਲਾ ਤੋਂ ਉਮੀਦਵਾਰ ਸਨ।
ਦੱਸ ਦਈਏ ਕਿ ਸਾਲ 2017 ਦੀਆਂ ਚੋਣਾਂ ਤੋਂ ਪਹਿਲਾਂ ਜਨਰਲ ਜੇ.ਜੇ. ਸਿੰਘ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਸਨ ਤੇ ਉਨ੍ਹਾਂ ਪਟਿਆਲਾ ਹਲਕੇ ਤੋਂ (ਮੌਜੂਦਾ ਮੁੱਖ ਮੰਤਰੀ) ਕੈਪਟਨ ਅਮਰਿੰਦਰ ਸਿੰਘ ਵਿਰੁੱਧ ਚੋਣ ਲੜੀ ਸੀ ਪਰ ਤਦ ਉਹ ਆਪਣੀ ਜ਼ਮਾਨਤ–ਰਾਸ਼ੀ ਵੀ ਨਹੀਂ ਬਚਾ ਸਕੇ ਸਲ।