India Punjab

ਬਾਬਾ ਬੰਦਾ ਸਿੰਘ ਬਹਾਦਰ ਫਤਿਹ ਮਾਰਚ ‘ਚ ਸ਼ਾਮਿਲ ਹੋਣ ਲਈ ਹੋ ਜਾਉ ਤਿਆਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ, ਉਦਾਸੀ, ਨਿਰਮਲੇ ਸੰਪਰਦਾਵਾਂ, ਕਿਸਾਨਾਂ, ਦਲਿਤਾਂ ਅਤੇ ਹੋਰ ਜਥੇਬੰਦੀਆਂ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ 23 ਸਤੰਬਰ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਿੰਘੂ ਬਾਰਡਰ ਤੱਕ ਵਿਸ਼ਾਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਅਤੇ ਹੋਰ ਸੰਤਾਂ ਮਹਾਂਪੁਰਸ਼ਾਂ ਨੇ ਸਾਂਝੀ ਵਿਚਾਰ ਚਰਚਾ ਤੋਂ ਬਾਅਦ ਇਹ ਫੈਸਲਾ ਲਿਆ ਹੈ।

ਪੰਜਾਬ ਤਂ ਦਿੱਲੀ ਤੱਕ ਕੀਤੇ ਜਾਣ ਵਾਲੇ ਇਸ ਵਿਸ਼ਾਲ ਮਾਰਚ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਫਤਿਹ ਮਾਰਚ ਰੱਖਿਆ ਗਿਆ ਹੈ। ਇਹ ਮਾਰਚ ਕੱਢਣ ਲਈ ਭਾਈ ਜਸਵੀਰ ਸਿੰਘ ਰੋਡੇ ਅਤੇ ਸੰਤ ਸਮਾਜ ਦੇ ਹੋਰ ਸੰਤਾਂ ਮਹਾਂਪੁਰਸ਼ਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ। ਇਸ ਵਿਸ਼ਾਲ ਮਾਰਚ ਵਿੱਚ ਪੰਜਾਬ ਭਰ ਵਿੱਚੋਂ ਇਕੱਠੇ ਹੋਣ ਵਾਲੇ ਲੋਕ, ਕਿਸਾਨ ਅਤੇ ਹੋਰ ਸਾਰੇ ਵਰਗ ਰਾਜਪੁਰਾ ਵਿਖੇ ਇਕੱਤਰ ਹੋਣਗੇ।