The Khalas Tv Blog Punjab ਗੁ: ਅੰਬ ਸਾਹਿਬ ਜ਼ਮੀਨ ਮਾਮਲਾ- ਗਿਆਨੀ ਹਰਪ੍ਰੀਤ ਸਿੰਘ ਨੇ SGPC ਦੀ ਕਾਰਵਾਈ ਨੂੰ ਦੱਸਿਆ ‘ਪਰਦਾ ਪਾਊ’
Punjab Religion

ਗੁ: ਅੰਬ ਸਾਹਿਬ ਜ਼ਮੀਨ ਮਾਮਲਾ- ਗਿਆਨੀ ਹਰਪ੍ਰੀਤ ਸਿੰਘ ਨੇ SGPC ਦੀ ਕਾਰਵਾਈ ਨੂੰ ਦੱਸਿਆ ‘ਪਰਦਾ ਪਾਊ’

ਬਿਊਰੋ ਰਿਪੋਰਟ (13 ਫਰਵਰੀ, 2026): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਅੰਬ ਸਾਹਿਬ (ਮੁਹਾਲੀ) ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਦੇ ਕੀਤੇ ਗਏ ਤਬਾਦਲੇ ਨੂੰ ਮਹਿਜ਼ ਇੱਕ ‘ਖ਼ਾਨਾਪੂਰਤੀ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਸਿਰਫ਼ ਮਸਲਿਆਂ ‘ਤੇ ਪਰਦਾ ਪਾਉਣ ਲਈ ਕੀਤੀਆਂ ਜਾਂਦੀਆਂ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਸ ਮਾਮਲੇ ਵਿੱਚ ਸਕੱਤਰ ਦੀ ਅਸਲ ਭੂਮਿਕਾ ਕੀ ਸੀ? ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੋਈ ਗ਼ਲਤੀ ਹੋਈ ਹੈ ਤਾਂ ਸਿਰਫ਼ ਤਬਾਦਲਾ ਹੀ ਕਿਉਂ, ਸਖ਼ਤ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਬੀਬੀ ਪਰਮਜੀਤ ਕੌਰ ਲਾਂਡਰਾਂ ਦੀ ਹਿੰਮਤ ਦੀ ਸ਼ਲਾਘਾ

ਜਥੇਦਾਰ ਨੇ ਮੋਹਾਲੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਵੱਲੋਂ ਪ੍ਰਬੰਧਕੀ ਚੁੱਕੇ ਗਏ ਸਵਾਲਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਾਕੀ ਮੈਂਬਰਾਂ ਨੂੰ ਵੀ ਸੰਸਥਾ ਦੇ ਗੰਭੀਰ ਮਸਲਿਆਂ ’ਤੇ ਆਪਣੀ ਚੁੱਪ ਤੋੜਨੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ 328 ਪਾਵਨ ਸਰੂਪਾਂ ਵਾਲੇ ਮਾਮਲੇ ਵਾਂਗ ਜੇਕਰ ਹੁਣ ਵੀ ਉੱਚ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਇਹ ਸਰਕਾਰ ਦੇ ਦਖ਼ਲ ਲਈ ਰਾਹ ਪੱਧਰਾ ਕਰੇਗਾ, ਜੋ ਸਿੱਖ ਸੰਸਥਾਵਾਂ ਲਈ ਘਾਤਕ ਹੋਵੇਗਾ।

Exit mobile version