ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਲਈ ਬੀਬੀ ਸਤਵੰਤ ਕੌਰ, ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ, ਦੇ ਨਾਮ ਦੀ ਪ੍ਰੋੜਤਾ ਕੀਤੀ ਹੈ। ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਵੱਲੋਂ 11 ਅਗਸਤ ਨੂੰ ਚੋਣ ਇਜਲਾਸ ਰੱਖਿਆ ਗਿਆ ਹੈ। ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਪ੍ਰਧਾਨਗੀ ਲਈ ਉਨ੍ਹਾਂ ਦੇ ਅਤੇ ਬੀਬੀ ਸਤਵੰਤ ਕੌਰ ਦੇ ਨਾਮ ਵਿਚਾਰੇ ਜਾ ਰਹੇ ਹਨ।
ਪਾਰਟੀ ਵਿੱਚ ਕੁਝ ਲੋਕ ਉਨ੍ਹਾਂ ਦੇ ਅਤੇ ਕੁਝ ਬੀਬੀ ਦੇ ਸਮਰਥਨ ਵਿੱਚ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਬੀਬੀ ਸਤਵੰਤ ਕੌਰ ਪ੍ਰਤੀ ਸਤਿਕਾਰ ਜਤਾਉਂਦਿਆਂ ਅਪੀਲ ਕੀਤੀ ਕਿ ਉਹ ਪ੍ਰਧਾਨਗੀ ਦੀ ਦੌੜ ਵਿੱਚ ਸ਼ਾਮਲ ਨਹੀਂ ਹਨ ਅਤੇ ਉਨ੍ਹਾਂ ਦਾ ਨਾਮ ਵਿਚਾਰਨ ਤੋਂ ਬਚਿਆ ਜਾਵੇ।