The Khalas Tv Blog Punjab ਐਡਵੋਕੇਟ ਧਾਮੀ ਦੇ ਅਸਤੀਫ਼ੇ ’ਤੇ ਆਇਆ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ
Punjab Religion

ਐਡਵੋਕੇਟ ਧਾਮੀ ਦੇ ਅਸਤੀਫ਼ੇ ’ਤੇ ਆਇਆ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ SGPC ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਕੀਤੀ ਗਈ ਕਾਰਵਾਈ ਦੇ ਵਿਰੋਧ ਵਿੱਚ ਸੋਸ਼ਲ ਮੀਡੀਆ ਤੇ ਪਾਈ ਪੋਸਟ ਤੋਂ ਬਾਅਦ ਇਹ ਫੈਸਲਾ ਲਿਆ ਹੈ। ਉਨ੍ਹਾਂ ਨੇ ਆਪਣਾ ਤਿਆਗ ਪੱਤਰ ਅੰਤ੍ਰਿਮ ਕਮੇਟੀ ਨੂੰ ਸੌਂਪ ਦਿੱਤਾ ਹੈ।

ਧਾਮੀ ਦੇ ਅਸਤੀਫ਼ੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਸ. ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਇਕ। ਸ੍ਰੋਮਣੀ ਅਕਾਲੀ ਦਲ ਵਿਚ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ, ਪੰਜ ਸੱਤ ਕੁ ਨੇਤਾਵਾਂ ਵਲੋਂ ਆਪਣੀਆਂ ਨਿੱਜੀ ਲਾਲਸਾਵਾਂ ਦੀ ਪੂਰਤੀ ਹਿਤ, ਇਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ, ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ।

ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰ ਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰ੍ਹਾਂ ਬਣਾਇਆ ਜਾਂਦਾ ਕਿ ਬੰਦਾ ਖੁਦ ਲਾਂਭੇ ਹੋਣ ਲਈ ਮਜਬੂਰ ਹੋ ਜਾਂਦਾ ਹੈ। ਹੇ ਅਕਾਲ ਪੁਰਖ ਜੀ ! ਆਪਣੀਆਂ ਗੁਰੂ ਪੰਥ ਦੀਆਂ ਸੰਸਥਾਵਾਂ ’ਤੇ ਮਿਹਰ ਭਰਿਆ ਹੱਥ ਰੱਖੋ।

Exit mobile version