India

ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਦੀ ਸਿਹਤ ਵਿਗੜੀ, ਮੁੰਬਈ ਦੇ ਨਾਨਾਵਤੀ ਹਸਪਤਾਲ ਦਾਖਲ

‘ਦ ਖ਼ਾਲਸ ਬਿਊਰੋ:- ਸਿੱਖ ਕੌਮ ਦੇ ਪੰਜਵੇਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨਾਂਦੇੜ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜੀ ਦੀ ਸਿਹਤ ਖ਼ਰਾਬ ਹੋਣ ਕਰਕੇ ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਥੇਦਾਰ ਸਾਹਿਬ ਨੂੰ ਕੋਰੋਨਾਵਾਇਰਸ ਦੀ ਬਿਮਾਰੀ ਨੇ ਆਪਣੀ ਚਪੇਟ ਵਿੱਚ ਲੈ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸਿਹਤ ਖ਼ਰਾਬ ਹੋਣ ‘ਤੇ ਇਲਾਜ਼ ਲਈ ਹੈਦਰਾਬਾਦ ਦੇ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।

ਜਥੇਦਾਰ ਗਿਆਨੀ ਕੁਲਵੰਤ ਸਿੰਘ ਜੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਸਾਲ 2000 ਤੋਂ ਜਥੇਦਾਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਜਥੇਦਾਰ ਸਾਹਿਬ ਆਪਣੀ ਸੇਵਾ ਇੰਨੀ ਸ਼ਿੱਦਤ ਨਾਲ ਨਿਭਾਉਂਦੇ ਹਨ ਕਿ ਸੇਵਾ ਵਿੱਚ ਵਿਘਨ ਨਾ ਪਾਉਣ ਕਾਰਨ ਉਹ ਸ਼੍ਰੀ ਹਜ਼ੂਰ ਸਾਹਿਬ ਤੋਂ ਬਾਹਰ ਕਦੇ ਵੀ ਨਹੀਂ ਗਏ। ਸਿੱਖ ਸੰਗਤ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀਆਂ ਅਰਦਾਸਾਂ ਕਰ ਰਹੀ ਹੈ ਤਾਂ ਕਿ ਉਹ ਸਿਹਤਮੰਦ ਹੋ ਕੇ ਮੁੜ ਤੋਂ ਆਪਣੀਆਂ ਸੇਵਾਵਾਂ ਨਿਭਾ ਸਕਣ।