The Khalas Tv Blog Punjab ਗਿਆਨੀ ਰਘਬੀਰ ਸਿੰਘ ਨੇ ਹਾਈ ਕੋਰਟ ’ਚ ਪਾਈ ਪਟੀਸ਼ਨ ਵਾਪਸ ਲੈਣ ਦਾ ਲਿਆ ਫ਼ੈਸਲਾ
Punjab Religion

ਗਿਆਨੀ ਰਘਬੀਰ ਸਿੰਘ ਨੇ ਹਾਈ ਕੋਰਟ ’ਚ ਪਾਈ ਪਟੀਸ਼ਨ ਵਾਪਸ ਲੈਣ ਦਾ ਲਿਆ ਫ਼ੈਸਲਾ

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨੀ ਸ਼੍ਰੋਮਣੀ ਕਮੇਟੀ ਵਿਰੁੱਧ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਦਾਇਰ ਕੀਤੀ ਰਿਟ ਪਟੀਸ਼ਨ ਵਾਪਸ ਲੈਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਅਤੇ ਸਤਿਕਾਰ ਕਰਦਿਆਂ ਪਾਈ ਗਈ ਪਟੀਸ਼ਨ ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਿੱਖ ਪੰਥ ਦੀਆਂ ਇਨ੍ਹਾਂ ਮਹਾਨ ਪਦਵੀਆਂ ਦੇ ਮਾਣ ਅਤੇ ਸਤਿਕਾਰ ਨੂੰ ਕਿਵੇਂ ਕਾਇਮ ਰੱਖਣਾ ਹੈ ਇਹ ਪੰਥ ਦੀ ਜ਼ਿੰਮੇਵਾਰੀ ਹੈ। ਸਮੁੱਚੇ ਖ਼ਾਲਸਾ ਪੰਥ ਨੂੰ ਇਸ ਬਾਰੇ ਚੇਤਨ ਤੇ ਸੁਚੇਤ ਹੋਣ ਦੀ ਲੋੜ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਆਪਣੇ ਸੇਵਾ ਦੌਰਾਨ ਦਾਸ ਨੇ ਪੰਥਕ ਪਰੰਪਰਾਵਾਂ ਤੇ ਰਹਿਤ ਮਰਿਆਦਾ ਉੱਤੇ ਪਹਿਰੇਦਾਰੀ ਕਰਦਿਆਂ ਸੇਵਾ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਪੰਥਕ ਸੰਸਥਾਵਾਂ ਤੇ ਬਾਬਾ ਬੁੱਢਾ ਜੀ ਦੀ ਮਹਾਨ ਪਦਵੀ ਨੂੰ ਠੇਸ ਪਹੁੰਚਾਉਣ ਬਾਰੇ ਉਹ ਕਦੇ ਸੁਪਨੇ ਵਿਚ ਵੀ ਇਰਾਦਾ ਜਾਂ ਸੁਪਨੇ ਵਿਚ ਵੀ ਕਦੇ ਸੋਚ ਨਹੀਂ ਸਕਦੇ।

ਉਨ੍ਹਾਂ ਕਿਹਾ ਕਿ ਉਹ ਵਿਸ਼ਵ ਭਰ ਦੀਆਂ ਸਮੂਹ ਸੰਗਤਾਂ ਦਾ ਦਿਲੋਂ ਰਿਣੀ ਹਨ ਜਿਨ੍ਹਾਂ ਨੇ ਮੌਜੂਦਾ ਸਥਿਤੀ ਪ੍ਰਤੀ ਕੱਲ੍ਹ ਤੋਂ ਆਪਣੇ ਪਿਆਰ ਅਤੇ ਚਿੰਤਾਵਾਂ ਨੂੰ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਾਧ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਅਤੇ ਸਤਿਕਾਰ ਕਰਦਿਆਂ ਕੀਤੇ ਗਏ ਕੇਸ ਨੂੰ ਵਾਪਸ ਲੈਣ ਦਾ ਨਿਰਣਾ ਕੀਤਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਿੱਖ ਪੰਥ ਦੀਆਂ ਇਨ੍ਹਾਂ ਮਹਾਨ ਪਦਵੀਆਂ ਦੇ ਮਾਣ ਅਤੇ ਸਤਿਕਾਰ ਨੂੰ ਕਿਵੇਂ ਕਾਇਮ ਰੱਖਣਾ ਹੈ ਇਹ ਪੰਥ ਦੀ ਜ਼ਿੰੇਵਾਰੀ ਹੈ। ਸਮੁੱਚੇ ਖ਼ਾਲਸਾ ਪੰਥ ਨੂੰ ਇਸ ਬਾਰੇ ਚੇਤਨ ਤੇ ਸੁਚੇਤ ਹੋਣ ਦੀ ਲੋੜ ਹੈ।

Exit mobile version