The Khalas Tv Blog Punjab ਗਿਆਨੀ ਰਘਬੀਰ ਸਿੰਘ ਨੇ ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣੇ ‘ਤੇ ਪ੍ਰਗਟਾਇਆ ਦੁੱਖ
Punjab

ਗਿਆਨੀ ਰਘਬੀਰ ਸਿੰਘ ਨੇ ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣੇ ‘ਤੇ ਪ੍ਰਗਟਾਇਆ ਦੁੱਖ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬੀ ਦੇ ਸੀਨੀਅਰ ਪੱਤਰਕਾਰ ਅਤੇ ਪਹਿਰੇਦਾਰ ਅਖ਼ਬਾਰ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜਸਪਾਲ ਸਿੰਘ ਹੇਰਾਂ ਇਕ ਪੰਥਪ੍ਰਸਤ ਅਤੇ ਪੰਜਾਬ ਹਿਤੈਸ਼ੀ ਪੱਤਰਕਾਰ ਸਨ ਅਤੇ ਉਨ੍ਹਾਂ ਦੇ ਬੇਵਕਤ ਅਕਾਲ ਚਲਾਣੇ ਨਾਲ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਵੱਡਾ ਘਾਟਾ ਪਿਆ ਹੈ। ਉਨ੍ਹਾਂ ਹੇਰਾਂ ਦੇ ਅਕਾਲ ਚਲਾਣੇ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ।

ਇਹ ਵੀ ਪੜ੍ਹੋ –  ਪੁਲਿਸ ਮੁਲਾਜ਼ਮ ਮਹਿਲਾ ਸਮੇਤ ਗ੍ਰਿਫਤਾਰ, ਕੁਝ ਸਮੇਂ ਪਹਿਲਾਂ ਹੀ ਬਹਾਲ ਹੋਇਆ ਸੀ ਮੁਲਾਜ਼ਮ

 

Exit mobile version