The Khalas Tv Blog Punjab ਗਿਆਨੀ ਰਘਬੀਰ ਸਿੰਘ ਨੇ ਬਾਪੂ ਸੂਰਤ ਸਿੰਘ ਖਾਲਸਾ ਦੇ ਦਿਹਾਂਤ ਤੇ ਦੁੱਖ ਪ੍ਰਗਟ ਕੀਤਾ
Punjab

ਗਿਆਨੀ ਰਘਬੀਰ ਸਿੰਘ ਨੇ ਬਾਪੂ ਸੂਰਤ ਸਿੰਘ ਖਾਲਸਾ ਦੇ ਦਿਹਾਂਤ ਤੇ ਦੁੱਖ ਪ੍ਰਗਟ ਕੀਤਾ

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਾਪੂ ਸੂਰਤ ਸਿੰਘ ਖਾਲਸਾ ਦੇ ਦਿਹਾਂਤ ਤੇ ਦੁੱਖ ਪ੍ਰਗਟ ਕੀਤਾ ਹੈ। ਗਿਆਨੀ ਰਘਬੀਰ ਸਿੰਘ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਬਾਪੂ ਸੂਰਤ ਸਿੰਘ ਦਾ ਸੰਘਰਸ਼ਸ਼ੀਲ ਜੀਵਨ ਸਦਾ ਚੇਤੇ ਰੱਖਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬਾਪੂ ਸੂਰਤ ਸਿੰਘ ਪੰਥਕ ਜਜ਼ਬੇ ਦੀ ਮਿਸਾਲ ਸਨ। ਉਨ੍ਹਾਂ ਨੇ ਸਿੱਖ ਸੰਘਰਸ਼ ਵਿਚ ਅਹਿਮ ਸੇਵਾਵਾਂ ਦੇਣ ਤੋਂ ਇਲਾਵਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਬੜਾ ਕਠਿਨ ਤੇ ਔਕੜਾਂ ਭਰਿਆ ਸੰਘਰਸ਼ ਕੀਤਾ ਹੈ। ਉਨ੍ਹਾਂ ਜਿੱਥੇ ਬਾਪੂ ਸੂਰਤ ਸਿੰਘ ਦੀ ਆਤਮਾ ਨੂੰ ਅਕਾਲ ਪੁਰਖ ਦੇ ਚਰਨਾਂ ਵਿਚ ਸਦੀਵੀ ਨਿਵਾਸ ਲਈ ਅਰਦਾਸ ਕੀਤੀ, ਉੱਥੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਕਾਮਨਾ ਵੀ ਕੀਤੀ।

ਇਹ ਵੀ ਪੜ੍ਹੋ – ਸੁਖਪਾਲ ਖਹਿਰਾ ਨੂੰ ਵੱਡੀ ਰਾਹਤ, ਈਡੀ ਦੀ ਪਟੀਸ਼ਨ ਰੱਦ

 

Exit mobile version