Punjab

ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਦਿਹਾੜੇ ਮੌਕੇ ਦਿੱਤਾ ਸੰਦੇਸ਼!

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਿਹਾ ਕਿ ਅੱਜ ਸ਼ਰਧਾ ਨਾਲ ਸ਼ਹੀਦੀ ਦਿਹਾੜੇ ਨੂੰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਪੰਡਿਤਾਂ ਦੀ ਫਰਿਆਦ ਸੁਣ ਕੇ ਤਿਲਕ ਜੰਝੂ, ਧੋਤੀ, ਟੋਪੀ, ਬੋਧੀ ਅਤੇ ਹਿੰਦੂ ਧਰਮ ਨੂੰ ਬਚਾਉਣ ਵਾਸਤੇ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ 1675 ਨੂੰ ਦਿੱਲੀ ਦੇ ਚਾਦਨੀ ਚੌਕ ਵਿਚ ਸ਼ਹਾਦਤ ਪ੍ਰਾਪਤ ਕੀਤੀ ਹੈ। ਜਿਸ ਕਰਕੇ ਅੱਜ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦੁਨੀਆ ਦੇ ਕਿਸੇ ਵੀ ਇਤਿਹਾਸ ਵਿਚ ਇਹ ਇਕ ਅਦੁੱਤੀ ਮਿਸਾਲ ਹੈ ਅਤੇ ਕਿਸੇ ਹੋਰ ਧਰਮ ਨੂੰ ਬਚਾਉਣ ਲਈ ਅਜਿਹੀ ਮਿਸਾਲ ਕਿਤੇ ਹੋਰ ਨਹੀਂ ਮਿਲਦੀ। ਸਿੰਘ ਸਾਹਿਬ ਨੇ ਲੋਕਾਂ ਨੂੰ ਗੁਰੂ ਸਾਹਿਬ ਦੀ ਬਾਣੀ ਤੇ ਚੱਲਣ ਦਾ ਆਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ – PSEB ਨੇ 10ਵੀਂ,12ਵੀਂ ਤੇ 8ਵੀਂ ਦੀ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ ! CBSE ਦੇ ਨਕਸ਼ੇ ਕਦਮ ‘ਤੇ ਲਿਆ ਫੈਸਲਾ