The Khalas Tv Blog Punjab ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ
Punjab

ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣੀ ਰਿਹਾਇਸ਼ ’ਤੇ ਸੱਦ ਕੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਜੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਵੀ ਰਹੇ, ਨੇ ਵੀ ਗਿਆਨੀ ਕੁਲਦੀਪ ਸਿੰਘ ਨੂੰ ਸਿਰੋਪਾਓ ਭੇਟ ਕੀਤਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਤਿਹਾਸ ਵਿੱਚ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਦੀਆਂ ਪਦਵੀਆਂ ਵਿਚਕਾਰ ਹਮੇਸ਼ਾ ਸਹਿਯੋਗ, ਤਾਲਮੇਲ ਅਤੇ ਸਤਿਕਾਰ ਰਿਹਾ ਹੈ।

ਉਨ੍ਹਾਂ ਵਚਨ ਦਿੱਤਾ ਕਿ ਉਹ ਗਿਆਨੀ ਕੁਲਦੀਪ ਸਿੰਘ ਨੂੰ ਹਰ ਪੱਧਰ ’ਤੇ ਸਹਿਯੋਗ ਦੇਣਗੇ, ਜਿਸ ਨਾਲ ਪੰਥਕ ਕਾਰਜ ਇਕਜੁੱਟਤਾ ਨਾਲ ਸੰਪੰਨ ਹੋਣ। ਇਸ ਮੌਕੇ ਤਿੰਨੇ ਸਿੰਘ ਸਾਹਿਬਾਨ ਨੇ ਪੰਥਕ ਅਤੇ ਧਾਰਮਿਕ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਗਿਆਨੀ ਕੁਲਦੀਪ ਸਿੰਘ ਨੇ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦਾ ਧੰਨਵਾਦ ਕੀਤਾ।

 

Exit mobile version