Punjab

ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਦਿਹਾੜੇ ‘ਤੇ ਕੌਮ ਦੇ ਨਾਮ ਸੰਦੇਸ਼ ਕੀਤਾ ਜਾਰੀ

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਗੋਬਿੰਦ ਸਿੰਘ ਜੀ ਦੇ ਦੋਵੇਂ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਤਿੰਨ ਪਿਆਰੇ ਭਾਈ ਹਿੰਮਤ ਸਿੰਘ, ਭਾਈ ਸਾਹਿਬ ਸਿੰਘ ਅਤੇ ਭਾਈ ਮੋਹਕਮ ਸਿੰਘ ਜੀ ਅਤੇ ਹੋਰ ਸਿੰਘਾਂ ਸ਼ਹਿਦਾਂ ਦੇ ਅੱਜ ਸ਼ਹੀਦੀ ਦਿਹਾੜੇ ‘ਤੇ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਦੇ ਦਿਨ ਦੀ ਮਿਸਾਲ ਇਤਿਹਾਸ ਵਿਚ ਹੋਰ ਕੀਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਇਕ ਪਾਸੇ ਲੱਖਾਂ ਮੁਗਲ ਫੌਜਾਂ ਦਾ ਘੇਰਾ ਹੋਣਾ ਹੈ ਦੂਜੇ ਪਾਸੇ ਕੇਲਵ 40 ਸਿੰਘ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਜਬਰ ਦਾ ਮੁਕਾਬਲਾ ਸਬਰ ਨਾਲ ਕੀਤਾ ਹੈ ਅਤੇ ਦੋਵੇਂ ਸਾਹਿਬਜਾਦਿਆਂ ਅਤੇ ਸਿੰਘਾਂ ਨੇ ਜਾਲਮਾਂ ਨੂੰ ਮੌਤ ਦੇ ਘਾਟ ਉਤਾਰ ਕੇ ਸ਼ਹਾਦਤ ਪ੍ਰਾਪਤ ਕੀਤੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਆਓ ਅੱਜ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਦੇ ਪਾਵਨ ਚਰਨਾਂ ‘ਤੇ ਸੀਸ ਝੁਕਾਇਏ।

ਇਹ ਵੀ ਪੜ੍ਹੋ – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਸਮੇਤ ਦੋ ਕੀਤੇ ਕਾਬੂ