Punjab

ਗਿਆਨੀ ਰਘਬੀਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸਰਧਾਂਜਲੀ

ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Dr Manmohan Singh) ਦੀ ਯਾਦ ’ਚ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਹਨਾਂ ਨੇ 26 ਦਸੰਬਰ ਨੂੰ 92 ਸਾਲ ਦੀ ਉਮਰ ਦੇ ਵਿਚ ਆਖਰੀ ਸਾਹ ਲਏ ਸਨ। ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਉਹਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਹਨਾਂ ਨੇ ਦੇਸ਼ ਦੀ ਆਰਥਿਕਤਾ ਨੂੰ ਉਸ ਸਮੇਂ ਮਜਬੂਤ ਕੀਤਾ ਸੀ ਜਦ ਦੇਸ਼ ਦੀ ਆਰਥਿਕਤਾ ਡਾਂਵਾਡੋਲ ਸੀ ਤੇ ਉਹਨਾਂ ਨੇ ਦੇਸ਼ਦੀ ਆਰਥਿਕਤਾ ਨੂੰ ਲੀਹਾਂ ਤੇ ਲਿਆਂਦਾ ਉਹਨਾਂ ਦੇ ਕਾਰਜਕਾਲ ਦੌਰਾਨ ਦੇਸ਼ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਆਂਦਾ, ਉਹਨਾਂ ਦੇ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਚਰਨਾ ਅੱਗੇ ਅਰਦਾਸ ਹੈ ਕਿ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਹ ਵੀ ਪੜ੍ਹੋ – ਬੱਸ ਅਤੇ ਟਰੱਕ ਦੀ ਹੋਈ ਟੱਕਰ! ਜਖਮੀ ਹਸਪਤਾਲ ਦਾਖਲ