The Khalas Tv Blog India “ਸਾਰੇ ਦੇਸ਼ ’ਚ ਲਾਗੂ ਹੋਵੇ ਬੇਅਦਬੀ ਵਿਰੋਧੀ ਕਾਨੂੰਨ!” ਕੇਂਦਰ ਸਰਕਾਰ ਤੇ ਹੋਰਾਂ ਸੂਬਿਆਂ ਨੂੰ ਅਪੀਲ
India Punjab Religion

“ਸਾਰੇ ਦੇਸ਼ ’ਚ ਲਾਗੂ ਹੋਵੇ ਬੇਅਦਬੀ ਵਿਰੋਧੀ ਕਾਨੂੰਨ!” ਕੇਂਦਰ ਸਰਕਾਰ ਤੇ ਹੋਰਾਂ ਸੂਬਿਆਂ ਨੂੰ ਅਪੀਲ

ਬਿਊਰੋ ਰਿਪੋਰਟ (19 ਅਪ੍ਰੈਲ, 2026): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ ਹੋਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਵੱਲੋਂ ਦਹਾਕਿਆਂ ਤੋਂ ਕੀਤੀ ਜਾ ਰਹੀ ਇਸ ਮੰਗ ਨੂੰ ਅੱਜ ਬੂਰ ਪਿਆ ਹੈ। ਰਾਜਪਾਲ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ’ (ਸੋਧ ਬਿੱਲ) ’ਤੇ ਦਸਤਖ਼ਤ ਕੀਤੇ ਜਾਣ ਤੋਂ ਬਾਅਦ ਸਿੰਘ ਸਾਹਿਬ ਨੇ ਸਮੁੱਚੀ ਕੌਮ ਨੂੰ ਇਸ ਇਤਿਹਾਸਕ ਕਾਰਜ ਦੀ ਵਧਾਈ ਦਿੱਤੀ।

ਕੇਂਦਰ ਅਤੇ ਹੋਰ ਸਬੂਿਆਂ ਨੂੰ ਕੀਤੀ ਅਪੀਲ

ਆਪਣੇ ਬਿਆਨ ਵਿੱਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਅਤੇ ਰਾਜਪਾਲ ਨੇ ਇਹ ਸਲਾਹੁਣਯੋਗ ਕਦਮ ਚੁੱਕਿਆ ਹੈ, ਉੱਥੇ ਹੀ ਕੇਂਦਰ ਸਰਕਾਰ ਅਤੇ ਹੋਰਨਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਅਜਿਹੇ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਅਜਿਹਾ ਕਾਨੂੰਨ ਹੋਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਪੰਥ ਦੋਖੀ ਗੁਰੂ ਸਾਹਿਬ ਦੀ ਬੇਅਦਬੀ ਕਰਨ ਦੀ ਜੁਰਅਤ ਨਾ ਕਰ ਸਕੇ।

Exit mobile version