The Khalas Tv Blog Punjab ਸੇਵਾ ਮੁਕਤੀ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ
Punjab Religion

ਸੇਵਾ ਮੁਕਤੀ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ

ਅੰਮ੍ਰਿਤਸਰ : ਲੰਘੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨਾਲ ਹੋਏ ਵਿਵਾਦ ਤੋਂ ਬਾਅਦ ਹੁਣ SGPC ਦੀ ਅੰਤਿੰਮ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਗਿਆ ਸੀ।

ਸੇਵਾਮੁਕਤੀ ਤੋਂ ਬਾਅਦ ਅੱਜ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ   ਕਿਹਾ ਹੈ ਕਿ ਜਿੰਨਾ ਚਿਰ ਗੁਰੂ ਦਾ ਹੁਕਮ ਵਰਤਦਾ ਹੈ, ਉਨੀ ਦੇਰ ਹੀ ਸੇਵਾ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨ ਜੋ ਹੋਇਆ ਮੈਂ ਉਹਦੇ ਵਿਚ ਰਾਜੀ ਤੇ ਖੁਸ਼ ਹਾਂ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਸਾਹਿਬ ਨੇ ਸਿਰ ਤੇ ਮਿਹਰ ਭਰਿਆ ਹੱਥ ਰੱਖ ਕੇ ਤਖ਼ਤ ਸਾਹਿਬ ਦੀ, ਗੁਰੂ ਪੰਥ ਦੀ ਮਹਾਨ ਸੇਵਾ ਲਈ ਹੈ। ਜਿਸ ਲਈ ਮੈਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਕੇ ਆਇਆ ਹਾਂ ਕਿ ਕੀਤੀ ਸੇਵਾ ਪ੍ਰਵਾਨ ਕਰਨ ਅਤੇ ਅਰਦਾਸ ਕੀਤੀ ਹੈ ਕਿ ਹੋਈਆਂ ਭੁੱਲਾਂ ਦੀ ਖਿਮਾ ਬਖਸ਼ਣ।

ਜ਼ਿਕਰਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਬੀਤੇ ਦਿਨ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕੀਤਾ ਗਿਆ ਸੀ ਜਦੋਂ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਪਹਿਲਾਂ ਵਾਂਗ ਨਿਭਾ ਰਹੇ ਹਨ।

Exit mobile version