Punjab Religion

ਗਿਆਨੀ ਰਘਬੀਰ ਸਿੰਘ SIT ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵਧ ਸਕਦੀਆਂ ਹਨ। ਇਸ ਸੰਗੀਨ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣਾ ਅਹਿਮ ਬਿਆਨ ਦਰਜ ਕਰਵਾਇਆ ਹੈ।

ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਮਣੇ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਤੇ ਇਸ ਕਬੂਲਨਾਮੇ ਦੀ ਵੀਡੀਓ ਰਿਕਾਰਡਿੰਗ ਅਕਾਲ ਤਖ਼ਤ ਕੋਲ ਮੌਜੂਦ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਜ਼ਿਸ਼ ਤਹਿਤ ਨਿਹੱਥੇ ਅਤੇ ਬੇਕਸੂਰ ਲੋਕਾਂ ’ਤੇ ਸੁਖਬੀਰ ਸਿੰਘ ਬਾਦਲ ਨੇ ਗੋਲੀਆਂ ਚਲਵਾਈਆਂ।