The Khalas Tv Blog Punjab ਮੁਹਾਲੀ ’ਚ ਵੱਡੀ ਵਾਰਦਾਤ! ਲੜਕੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਮੌਤ
Punjab

ਮੁਹਾਲੀ ’ਚ ਵੱਡੀ ਵਾਰਦਾਤ! ਲੜਕੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਮੌਤ

ਮੁਹਾਲੀ ਵਿੱਚ ਅੱਜ ਦਿਨ ਚੜ੍ਹਦੇ ਵੱਡੀ ਵਾਰਦਾਤ ਵਾਪਰੀ ਹੈ। ਫੇਸ ਪੰਜ ਗੁਰਦੁਆਰਾ ਸਾਹਿਬ (ਬਲੌਂਗੀ) ਦੇ ਸਾਹਮਣੇ ਅਣਪਛਾਤੇ ਨੌਜਵਾਨ ਨੇ ਇੱਕ ਲੜਕੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਲੜਕੀ ਨੂੰ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ ਹੈ।

ਲੜਕੀ ਦੀ ਪਛਾਣ ਬਲਜਿੰਦਰ ਕੌਰ (31 ਸਾਲ) ਵਾਸੀ ਫੇਜ਼ 5 ਵਜੋਂ ਹੋਈ ਹੈ। ਪੁਲਿਸ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

ਮੌਕੇ ’ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਇਸ ਘਟਨਾ ਬਾਰੇ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਲੜਕੀ ਨੂੰ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਿੱਥੇ ਪਹਿਲਾਂ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ।

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਲੜਕੀ ਆਪਣੇ ਦੋਸਤਾਂ ਨਾਲ ਕੰਮ ‘ਤੇ ਜਾ ਰਹੀ ਸੀ। ਜਦੋਂ ਬੱਸ ਸਟੈਂਡ ਵੱਲ ਜਾਣ ਲੱਗੀ ਤਾਂ ਅਚਾਨਕ ਅਣਪਛਾਤੇ ਨੌਜਵਾਨ ਨੇ ਉਸ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਾ। ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

 

ਇਹ ਵੀ ਪੜ੍ਹੋ – ਭਲਕੇ ਮੋਦੀ ਨਾਲ ਸਹਿਯੋਗੀ ਦਲਾਂ ਦੇ 18 ਸਾਂਸਦ ਮੰਤਰੀ ਵਜੋਂ ਚੁੱਕ ਸਕਦੇ ਸਹੁੰ!

Exit mobile version