The Khalas Tv Blog Punjab ਜਨਮ ਦਿਨ ਵਾਲੀ ਰਾਤ 10 ਸਾਲਾ ਬੱਚੀ ਲਈ ਬਣੀ ਆਖ਼ਰੀ ਰਾਤ, ਕੇਕ ਖਾਣ ਮਗਰੋਂ ਹੋਇਆ ਕੁਝ ਅਜਿਹਾ, ਮਾਤਮ ‘ਚ ਬਦਲੀਆਂ ਖੁਸ਼ੀਆਂ…
Punjab

ਜਨਮ ਦਿਨ ਵਾਲੀ ਰਾਤ 10 ਸਾਲਾ ਬੱਚੀ ਲਈ ਬਣੀ ਆਖ਼ਰੀ ਰਾਤ, ਕੇਕ ਖਾਣ ਮਗਰੋਂ ਹੋਇਆ ਕੁਝ ਅਜਿਹਾ, ਮਾਤਮ ‘ਚ ਬਦਲੀਆਂ ਖੁਸ਼ੀਆਂ…

Girl died after eating cake on her birthday

Girl died after eating cake on her birthday

ਪਟਿਆਲਾ ਤੋਂ ਇਕ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਜਨਮ ਦਿਨ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ। ਥਾਣਾ ਅਨਾਜ ਮੰਡੀ ਦੇ ਵਿੱਚ ਪੈਂਦੇ ਅਮਨ ਨਗਰ ਦੇ ਵਿੱਚ ਰਹਿਣ ਵਾਲੀ 10 ਸਾਲਾ ਮਾਨਵੀ ਦੀ ਕੇਕ ਖਾਣ ਨਾਲ ਮੌਤ ਹੋ ਗਈ। ਇਸ ਘਟਨਾ ‘ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਗਈ ਹੈ।

ਪਰਿਵਾਰ ਮੈਂਬਰਾਂ ਦੇ ਵੱਲੋਂ ਦੱਸਿਆ ਗਿਆ ਕਿ ਉਹਨਾਂ ਦੀ ਬੇਟੀ ਦੇ ਜਨਮਦਿਨ ਤੇ ਅਸੀਂ ਆਨਲਾਈਨ ਕੇਕ ਮੰਗਵਾਇਆ ਸੀ ਜਿਸ ਨੂੰ ਖਾਣ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਬਿਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜਿਆਦਾ ਖਰਾਬ ਹੋਈ। ਸਵੇਰੇ ਜਦੋਂ ਉਨ੍ਹਾਂ ਦੇਖਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਡਾ ਪੈ ਚੁੱਕਿਆ ਸੀ, ਜਿਸ ‘ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਹਸਪਤਾਲ ‘ਚ ਡਾਕਟਰਾਂ ਵੱਲੋਂ ਮਾਨਵੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਹਾਲਾਂਕਿ ਪੁਲਿਸ ਦੇ ਵੱਲੋਂ ਕਿਸੇ ਵੀ ਵਿਅਕਤੀ ਤੇ ਪਰਚਾ ਨਹੀਂ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਸਿਹਤ ਵਿਭਾਗ ਵੱਲੋਂ ਵੀ ਜਿਸ ਬੇਕਰੀ ‘ਤੋਂ ਇਹ ਕੇਕ ਮੰਗਵਾਇਆ ਗਿਆ ਸੀ, ਉਸ ਦੇ ਉੱਪਰ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।

ਪਰਿਵਾਰ ਮੈਂਬਰਾਂ ਵਲੋਂ ਦਸਿਆ ਗਿਆ ਕਿ ਉਹਨਾਂ ਦੀ ਬੇਟੀ ਦੇ ਜਨਮ ਦਿਨ ‘ਤੇ ਅਸੀਂ ਆਨਲਾਈਨ ਕੇਕ ਮੰਗਵਾਇਆ ਸੀ। ਜਿਸ ਨੂੰ ਖਾਣ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਬਿਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜ਼ਿਆਦਾ ਖਰਾਬ ਹੋਈ।

ਸਵੇਰੇ ਜਦੋਂ ਉਨ੍ਹਾਂ ਦੇਖਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਢਾ ਪੈ ਚੁੱਕਿਆ ਸੀ, ਜਿਸ ‘ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਸਪਤਾਲ ‘ਚ ਡਾਕਟਰਾਂ ਵਲੋਂ ਮਾਨਵੀ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਗਿਆ।

 

 

Exit mobile version