The Khalas Tv Blog India GNDU ਨੇ 25ਵੀਂ ਵਾਰ ਜਿੱਤੀ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ…
India Punjab

GNDU ਨੇ 25ਵੀਂ ਵਾਰ ਜਿੱਤੀ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ…

GNDU won the 'Maulana Abul Kalam Azad Trophy' for the 25th time

ਨਵੀਂ ਦਿੱਲੀ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ’ ਪ੍ਰਦਾਨ ਕੀਤੀ। ਰਾਸ਼ਟਰਪਤੀ ਸ੍ਰੀਮਤੀ ਦਰੌਪਦੀ ਮੁਰਮੂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੂੰ ਰਾਸ਼ਟਰਪਤੀ ਭਵਨ ਵਿਚ ਹੋਏ ਇਕ ਵਿਸ਼ੇਸ਼ ਸਮਾਗਮ ਵਿੱਚ ਇਹ ਟਰਾਫੀ ਦਿੱਤੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇਹ ਟਰਾਫੀ ਰਿਕਾਰਡ 25ਵੀਂ ਵਾਰ ਪ੍ਰਾਪਤ ਕੀਤੀ ਤੇ ਮਾਕਾ ਟਰਾਫੀ ਦਾ ਨਵਾਂ ਰਿਕਾਰਡ ਵੀ ਬਣਿਆ।

ਟਰਾਫੀ ਪ੍ਰਾਪਤ ਕਰਨ ਮੌਕੇ ਉਨ੍ਹਾਂ ਨਾਲ ਡਾ. ਕੰਵਰ ਮਨਦੀਪ ਸਿੰਘ, ਇੰਚਾਰਜ ਸਪੋਰਟਸ/ਦਫਤਰ ਡਾਇਰੈਕਟਰ ਸਪੋਰਟਸ ਹਾਜ਼ਰ ਸਨ। ਸਮਾਗਮ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਵੀ ਹਾਜ਼ਰ ਸਨ। ਰਾਸ਼ਟਰਪਤੀ ਵੱਲੋਂ ਇਸ ਮੌਕੇ ਵੀਸੀ ਪ੍ਰੋ.ਸੰਧੂ ਨੂੰ ਖੇਡਾਂ ਦੇ ਵਿਕਾਸ ਅਤੇ ਤਰੱਕੀ ਲਈ 15 ਲੱਖ ਰੁਪਏ ਦੀ ਪੁਰਸਕਾਰ ਰਾਸ਼ੀ ਅਤੇ ਟਰਾਫੀਆਂ ਦਾ ਰਿਪਲੇਕੀਆ ਭੇਟ ਕੀਤਾ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣੇ ਖੇਡ ਕਰੀਅਰ ਦੇ 54 ਸਾਲਾਂ ਦੌਰਾਨ ਇਸ ਟਰਾਫੀ ਲਈ ਅਕਸਰ ਕੋਈ ਨਾ ਕੋਈ ਪੁਜੀਸ਼ਨ ਹਰ ਸਾਲ ਲੈਂਦੀ ਆਈ ਹੈ।

ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਹੁਣ ਤਕ ਛੇ ਪਦਮਸ਼੍ਰੀ, ਦੋ ਦਰੋਣਾਚਾਰੀਆ, ਦੋ ਧਿਆਨ ਚੰਦ ਅਵਾਰਡੀ, 36 ਅਰਜੁਨ ਅਵਾਰਡੀ ਅਤੇ 44 ਮਹਾਰਾਜਾ ਰਣਜੀਤ ਸਿੰਘ ਐਵਾਰਡੀ ਹੋਰ ਕਈ ਪ੍ਰਾਪਤੀਆਂ ਦੇਸ਼ ਦੀ ਝੋਲੀ ਪਾਈਆਂ ਹਨ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵੱਲੋਂ ਯੂਨੀਵਰਸਿਟੀ ਦੀਆਂ ਸ਼ਲਾਘਾਯੋਗ ਖੇਡ ਪ੍ਰਾਪਤੀਆਂ ਨੂੰ ਮੁੱਖ ਰੱਖ ਕੇ ਯੂਨੀਵਰਸਿਟੀ ਕੈਂਪਸ ਵਿਖੇ ਸੈਂਟਰ ਆਫ ਐਕਸਾਲੈਂਸ ਇਨ ਸਪੋਰਟਸ ਸਾਇੰਸਿਜ਼ ਅਤੇ ਜੀਐੱਨਡੀਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਿਜ਼ ਐਂਡ ਮੈਡੀਸਨ ਸਥਾਪਤ ਕੀਤਾ ਗਿਆ ਹੈ। ਹੋਰਨਾਂ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਤੋਂ ਇਲਾਵਾ ਯੂਨੀਵਰਸਿਟੀ ਵਿਚ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਵਿਗਿਆਨਕ ਸਿਖਲਾਈ ਦਿੱਤੀ ਜਾ ਰਹੀ ਹੈ। ਮਾਕਾ ਟ੍ਰਾਫੀ ਪ੍ਰਾਪਤ ਕਰਨ ਤੋਂ ਬਾਅਦ ਪ੍ਰੋਫੇਸਰ (ਡਾ.) ਜਸਪਾਲ ਸਿੰਘ ਸੰਧੂ 10 ਜਨਵਰੀ ਯੂਨੀਵਰਸਿਟੀ ਪੁੱਜਣਗੇ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨੁਮਾਇੰਦਗੀ ਕਰਨ ਵਾਲੇ ਖਿਡਾਰੀ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਨੂੰ ਸ਼ੂਟਿੰਗ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੱਕਾਰੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਸ੍ਰੀ ਤੋਮਰ ਦੀ ਸ਼ੂਟਿੰਗ ਕੋਚ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਹਾਲ ਵਿਚ ਹੋਈਆਂ ਏਸ਼ਿਆਈ ਖੇਡਾਂ ਵਿਚ ਦੋ ਸੋਨੇ ਦੇ ਤਗ਼ਮੇ ਜਿੱਤੇ ਸਨ। ਇਸ ਤੋਂ ਇਲਾਵਾ ਉਸ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ਵਿਚ ਰਾਈਫਲ ਕੈਟਾਗਰੀ ਵਿਚ ਸੋਨੇ ਅਤੇ ਕਾਂਸੀ ਦੇ ਤਗ਼ਮੇ ਜਿੱਤੇ ਹਨ। ਉਸ ਨੇ ਏਅਰ ਰਾਈਫਲ 10 ਐੱਮਟੀਆਰ ਈਵੈਂਟ ਵਿੱਚ ਦੋ ਸੋਨ ਤਗਮੇ ਜਿੱਤੇ।

Exit mobile version