Punjab

“ਪੰਜਾਬ ਤਾਂ ਹੁਣ ਰੱਬ ਹੀ ਰਾਖਾ”

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਪੰਜਾਬ ਦੇ ਅਫ਼ਸਰ ਟਰੇਨਿੰਗ ਵਾਸਤੇ ਦਿੱਲੀ ਭੇਜਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਬਿਆਨ  ਨੂੰ ਲੈ ਕੇ ਉਨ੍ਹਾਂ ‘ਤੇ ਨਿ ਸ਼ਾਨਾ ਸਾਧਿਆ ਹੈ। ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਯਕੀਨੀ ਨਹੀਂ ਹੁੰਦਾ ਕਿ ਪੰਜਾਬ ਸਰਕਾਰ ਨੇ ਆਪਣੇ ਅਫ਼ਸਰ ਟਰੇਨਿੰਗ ਵਾਸਤੇ ਦਿੱਲੀ ਭੇਜੇ। ਇਸ ਤੋਂ ਅਫ਼ਸਰਾਂ ’ਤੇ ਭਰੋਸੇ ਦੀ ਘਾਟ ਨਜ਼ਰ ਆਉਂਦੀ ਹੈ।

ਬਾਜਵਾ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਆਪਣੇ ਅਫ਼ਸਰਾਂ ਨੂੰ ਦਿੱਲੀ ਭੇਜਣਾ ਉਨ੍ਹਾਂ ਦੀਆਂ ਕਾਬਲੀਅਤਾਂ ਵਿੱਚ ਵਿਸ਼ਵਾਸ ਦੀ ਕਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਇਹੋ ਹਾਲ ਰਿਹਾ ਤਾਂ ਰੱਬ ਹੀ ਬਚਾਵੇ ਪੰਜਾਬ ਨੂੰ, ਪੰਜਾਬ ਦਾ ਤਾਂ ਰੱਬ ਹੀ ਰਾਖਾ।