ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਵਿਧਾਇਕ ਦਿਗੰਬਰ ਕਾਮਤ(Ex-CM of Goa Digambar Kamat) ਨੇ ਅਜੀਬ ਬਿਆਨ ਦਿੱਤਾ ਹੈ। ਕਾਮਤ ਨੇ ਕਿਹਾ ਕਿ ਉਹ ਭਗਵਾਨ ਦੀ ਆਗਿਆ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ, ‘ਮੈਂ ਮੰਦਰ ਗਿਆ ਅਤੇ ਦੇਵੀ-ਦੇਵਤਿਆਂ ਨੂੰ ਪੁੱਛਿਆ ਕਿ ਮੇਰੇ ਮਨ ‘ਚ ਭਾਜਪਾ ‘ਚ ਸ਼ਾਮਲ ਹੋਣ ਦੀ ਗੱਲ ਹੈ, ਮੈਂ ਕੀ ਕਰਾਂ? ਭਗਵਾਨ ਨੇ ਕਿਹਾ ਤੁਸੀਂ ਅੱਗੇ ਵਧੋ, ਚਿੰਤਾ ਨਾ ਕਰੋ। ਦਰਅਸਲ ਭਾਜਪਾ (BJP) ਸ਼ਾਸਿਤ ਗੋਆ ‘ਚ ਪਿਛਲੇ ਕੁਝ ਦਿਨਾਂ ਤੋਂ ਸਿਆਸੀ ਉਤਸ਼ਾਹ ਕਾਫੀ ਵਧ ਗਿਆ ਹੈ। ਕਾਂਗਰਸ(Congress) ਦੇ 11 ‘ਚੋਂ 8 ਵਿਧਾਇਕ ਦਰ ਬਦਲ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਦੋਂ ਤੋਂ ਬਿਆਨਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਹੁਣ ਗੋਆ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਕਾਂਗਰਸ ਦੇ 8 ਵਿਧਾਇਕਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਵੀਰਵਾਰ ਨੂੰ ਗੋਆ ‘ਚ ਵੀ ਸਿਆਸੀ ਹਲਚਲ ਮਚ ਗਈ। ਗੋਆ ਵਿਧਾਨ ਸਭਾ ਦੇ ਸਪੀਕਰ ਰਮੇਸ਼ ਤਾਵਕਰ ਨੇ ਕਾਂਗਰਸ ਵਿਧਾਇਕ ਦਲ ਦੇ ਭਾਜਪਾ ਵਿੱਚ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਰਅਸਲ, ਕਾਂਗਰਸ ਵਿਧਾਇਕਾਂ ਨੇ ਸਪੀਕਰ ਨੂੰ ਇੱਕ ਪੱਤਰ ਸੌਂਪਿਆ ਸੀ, ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਪਾਰਟੀ ਬਦਲਣ ਲਈ ਕਾਫ਼ੀ ਵਿਧਾਇਕ ਹਨ।
ਸਪੀਕਰ ਤਾਵਡਕਰ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਜਾਂਚ ਕੀਤੀ ਅਤੇ ਪਾਇਆ ਕਿ ਬਾਗੀ ਕਾਂਗਰਸੀ ਵਿਧਾਇਕਾਂ ਕੋਲ ਕਾਫੀ ਤਾਕਤ ਹੈ। ਇਸ ਤੋਂ ਬਾਅਦ ਉਨ੍ਹਾਂ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ। ਦੱਸ ਦਈਏ ਕਿ ਕਾਂਗਰਸ ਦੇ 11 ‘ਚੋਂ 8 ਵਿਧਾਇਕਾਂ ਨੇ ਬੈਠਕ ਕੀਤੀ ਅਤੇ ਭਾਜਪਾ ‘ਚ ਰਲੇਵੇਂ ਦਾ ਮਤਾ ਪਾਸ ਕੀਤਾ। ਇਸ ਮਗਰੋਂ ਸਪੀਕਰ ਨੂੰ ਮੰਗ ਪੱਤਰ ਸੌਂਪਿਆ ਗਿਆ।
Goa | I went to a temple, asked Gods & Goddesses that this (joining BJP) is in my mind, what should I do… God said, you go ahead, don't worry: Former Congress MLA Digambar Kamat, after joining BJP (14.09) pic.twitter.com/Nne2X9Q3zI
— ANI (@ANI) September 15, 2022
ਇਸ ਸਭ ਦੇ ਵਿਚਕਾਰ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਰਾਜਪਾਲ ਪੀਐਸ ਸ਼੍ਰੀਧਰਨ ਪਿੱਲਈ ਨਾਲ ਮੁਲਾਕਾਤ ਕੀਤੀ। ਸੀਐਮ ਸਾਵੰਤ ਨੇ ਰਾਜਪਾਲ ਨਾਲ ਅਜਿਹੇ ਸਮੇਂ ਮੁਲਾਕਾਤ ਕੀਤੀ ਜਦੋਂ ਰਾਜ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਅਟਕਲਾਂ ਚੱਲ ਰਹੀਆਂ ਹਨ। ਹਾਲਾਂਕਿ ਮੁੱਖ ਮੰਤਰੀ ਨੇ ਕਿਹਾ ਕਿ ਬੁੱਧਵਾਰ ਦੇ ਨਾਟਕੀ ਘਟਨਾਕ੍ਰਮ ਤੋਂ ਬਾਅਦ ਹੋਈ ਮੀਟਿੰਗ ਦਾ ਸਿਆਸਤ ਨਾਲ ਕੋਈ ਸਬੰਧ ਨਹੀਂ ਹੈ।
ਸਾਵੰਤ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ (17 ਸਤੰਬਰ) ਨਾਲ ਸਬੰਧਤ ਪ੍ਰੋਗਰਾਮਾਂ ਬਾਰੇ ਚਰਚਾ ਕਰਨ ਲਈ ਰਾਜ ਭਵਨ ਵਿੱਚ ਰਾਜਪਾਲ ਨੂੰ ਮਿਲੇ ਸਨ, ਪਰ ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਮੰਤਰੀ ਮੰਡਲ ਵਿੱਚ ਫੇਰਬਦਲ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਤੋਂ ਭਾਜਪਾ ‘ਚ ਸ਼ਾਮਲ ਹੋਏ ਘੱਟੋ-ਘੱਟ 2 ਵਿਧਾਇਕਾਂ ਨੂੰ ਮੰਤਰੀ ਮੰਡਲ ‘ਚ ਜਗ੍ਹਾ ਦਿੱਤੀ ਜਾ ਸਕਦੀ ਹੈ।